29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਕਾਂਗਰਸੀ ਆਗੂ ਤਰਸੇਮ ਸਿੰਗਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪਿੰਡ ਬੁਆਨੀ, ਤਹਿਸੀਲ ਪਾਇਲ, ਖੰਨਾ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਕਾਂਗਰਸੀ ਆਗੂ ਤਰਸੇਮ ਸਿੰਗਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪਿੰਡ ਬੁਆਨੀ, ਤਹਿਸੀਲ ਪਾਇਲ, ਖੰਨਾ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ’ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਜਾਇਦਾਦ ਦੇ ਮਾਮਲੇ ’ਚ ਉਸ ਨਾਲ 15 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ। ਤਰਸੇਮ ਸਿੰਗਲਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸ ਪਾਸੋਂ 15 ਲੱਖ ਰੁਪਏ ਲੈ ਲਏ ਪਰ ਨਾ ਤਾਂ ਪਲਾਟ ਦੀ ਰਜਿਸਟਰੀ ਕਰਾਈ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਿਸ ’ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਉਚ ਪੁਲਿਸ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਅਮਰਜੀਤ ਸਿੰਘ ( ਨਨਕਾਣਾ ਸਾਹਿਬ ) ਨਮਿਤ ਅੰਤਿਮ ਸ਼ਰਧਾਂਜਲੀ ਸਮਾਗਮ ਵਿਧਾਇਕ ਸਿੱਧੂ, ਸੰਗੋਵਾਲ, ਆਸ਼ੂ, ਬ੍ਰਹਮ ਮਹਿੰਦਰਾ, ਅ... ਅਗਲੀ ਖ਼ਬਰ ‘ ਆਪ ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਿਰੇ ਚੜ੍ਹਾਇਆ - ਚੇਅਰਮੈਨ ਰਾਜੀ ਸਾਹਨੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।