ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ
ਅਜੀਤ ਡੈਸਕ
22-01-2026
ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਪੈਂਦੀ ਜੀ. ਬੀ. ਪੀ. ਰੋਜ਼ਵੁੱਡ ਅਸਟੇਟ ਵਿਖੇ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਇਸ ਸੰਬੰਧੀ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਮੁਕੇਸ਼ ਰਾਣਾ ਨੇ ਦੱਸਿਆ ਕਿ ਕਰਨ ਕੁਮਾਰ ਪੁੱਤਰ ਰੋਸ਼ਨ ਲਾਲ ਨੇ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 13 ਜਨਵਰੀ ਨੂੰ ਉਨ੍ਹਾਂ ਦੇ ਘਰ ਲੋਹੜੀ ਦਾ ਪ੍ਰੋਗਰਾਮ ਸੀ ਅਤੇ ਇਸ ਪ੍ਰੋਗਰਾਮ ਦੇ ਖ਼ਤਮ ਹੋਣ ਮਗਰੋਂ ਜਦੋਂ ਉਨ੍ਹਾਂ ਆਪਣੇ ਘਰ ਦਾ ਸਾਮਾਨ ਚੈੱਕ ਕੀਤਾ ਤਾਂ ਘਰ ਚੋਂ ਸੋਨੇ ਤੇ ਚਾਂਦੀ ਦੇ ਗਹਿਣੇ, ਕੁਝ ਨਕਦੀ ਅਤੇ ਹੋਰ ਜ਼ਰੂਰੀ ਕਾਗਜਾਤ ਗਾਇਬ ਸਨ, ਜਿਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ, ਜਿਸ ਸੰਬੰਧੀ ਉਨ੍ਹਾਂ ਆਪਣੇ ਤੌਰ 'ਤੇ ਕਾਫੀ ਭਾਲ ਕੀਤੀ, ਪਰ ਉਕਤ ਸਾਮਾਨ ਨਹੀਂ ਮਿਲਿਆ | ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |