13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੀਗਲ ਮੈਟਰੋਲੋਜੀ ਵਿੰਗ ਨੇ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ-ਕਟਾਰੂਚੱਕ <br/>

ਅਜੀਤ ਡੈਸਕ 22-01-2026
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿਚ ਸਾਲ 2024-25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਾਡਿੰਗ ਫ਼ੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ 'ਤੇ ਵਾਧਾ ਦਰਜ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ ਵਿੰਗ ਨੇ 2025-26 ਵਿਚ 1.40 ਕਰੋੜ ਰੁਪਏ ਦੀਆਂ ਕੰਪਾਊਾਡਿੰਗ ਫੀਸਾਂ ਇਕੱਤਰ ਕੀਤੀਆਂ, ਜਦੋਂ ਕਿ ਸਾਲ 2024-25 ਵਿਚ ਇਸੇ ਮਿਆਦ ਦੌਰਾਨ ਵਿੰਗ ਨੇ 1 ਕਰੋੜ ਰੁਪਏ ਤੋਂ ਥੋੜੀ ਵੱਧ ਰਾਸ਼ੀ ਇਕੱਤਰ ਕੀਤੀ ਸੀ | ਇਸ ਤਰ੍ਹਾਂ ਵਿੰਗ ਨੇ 2025-26 ਵਿਚ 22133 ਨਿਰੀਖਣ ਕੀਤੇ ਜਦੋਂ ਕਿ 2024-25 ਦੌਰਾਨ ਨਿਰੀਖਣਾਂ ਦਾ ਅੰਕੜਾ 18419 ਸੀ | ਇਸ ਤੋਂ ਇਲਾਵਾ 2025-26 ਵਿਚ ਵਿੰਗ ਨੇ 2230 ਚਲਾਨ ਕੀਤੇ ਜਦਕਿ 2024-25 ਦੌਰਾਨ ਕੱਟੇ ਗਏ ਕੁੱਲ ਚਲਾਨਾਂ ਦੀ ਗਿਣਤੀ 1397 ਸੀ | ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ ਹੈ |

ਪਿਛਲੀ ਖ਼ਬਰ ਦਫ਼ਤਰੀ ਮੁਲਾਜ਼ਮਾਂ ਵਲੋਂ 26 ਨੂੰ ਮੁੱਖ ਮੰਤਰੀ ਸਮੇਤ ਸਮੁੱਚੇ ਮੰਤਰੀਆਂ ਨੂੰ ਯਾਦ ਪੱਤਰ ਦੇਣ ਦਾ ਐਲਾਨ <br/> ਅਗਲੀ ਖ਼ਬਰ ਬੱਚਿਆਂ ਦੀ ਨਰਸਰੀ ਸਿੱਖਿਆ 'ਚ ਵੱਡਾ ਬਦਲਾਅ, ਪਲੇਵੇ ਸਕੂਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ- ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।