ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਭਾਜਪਾ ਦੇ ਨਿਊ ਚੰਡੀਗੜ੍ਹ ਇਲਾਕੇ ਦੇ ਨੌਜਵਾਨ ਆਗੂ ਜਗਤਾਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਨਿਤਿਨ ਨਬੀਨ ਦੀ ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਨਿਯੁਕਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਨੂੰ ਖੁਸ਼ਹਾਲ ਤੇ ਤਰੱਕੀ ਵੱਲ ਵਧਾਇਆ ਹੈ, ਜਿਸ ਸਦਕਾ ਭਾਜਪਾ ਦਾ ਪੰਜਾਬ 'ਚ ਵੱਡੇ ਪੱਧਰ 'ਤੇ ਵਿਸਥਾਰ ਹੋਇਆ ਹੈ ਤੇ ਵੱਡੇ-ਵੱਡੇ ਰਾਜਸੀ ਆਗੂ ਖ਼ੁਦ ਨੂੰ ਭਾਜਪਾ 'ਚ ਸੁਰੱਖਿਅਤ ਮਹਿਸੂਸ ਕਰਦੇ ਹੋਏ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਹੋਰ ਵੀ ਬਹੁਤ ਸਾਰੇ ਇਹੋ ਜਿਹੇ ਚਿਹਰੇ ਹਨ, ਜਿਹੜੇ ਕਿ ਭਾਜਪਾ 'ਚ ਸ਼ਾਮਿਲ ਹੋਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਨੌਜਵਾਨਾਂ ਨੂੰ ਰਾਜਨੀਤਿਕ ਖੇਤਰ 'ਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਵਿਚ ਭਾਈ-ਭਤੀਜਵਾਦ ਦੀ ਸਿਆਸਤ ਭਾਰੂ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਵੱਡੇ ਪੱਧਰ 'ਤੇ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ 'ਚ ਆਪਣੀ ਸਰਕਾਰ ਬਣਾਵੇਗੀ |