12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਯੁੱਧ ਨਸ਼ਿਆਂ ਵਿਰੁੱਧ' 326ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 22-01-2026
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 326ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 309 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿਚ 152 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ 78 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ | ਇਸ ਦੇ ਨਾਲ, 326 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,748 ਹੋ ਗਈ ਹੈ | ਛਾਪੇਮਾਰੀਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 377 ਗ੍ਰਾਮ ਹੈਰੋਇਨ, 1529 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 309 ਥਾਵਾਂ ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 319 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ | ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ 'ਨਸ਼ਾ ਮੁਕਤੀ' ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਬਣਾਏ ਗਏ 14 ਸ਼ਿਕਾਇਤ ਕੇਂਦਰ ਅਤੇ 10 ਸਬ ਡਵੀਜ਼ਨ ਦਫ਼ਤਰ ਅਗਲੀ ਖ਼ਬਰ ਪਨਬਸ, ਪੀ. ਆਰ. ਟੀ. ਸੀ. ਦੇ ਕਰਮਚਾਰੀਆਂ ਵਲੋਂ 26 ਨੂੰ ਕੀਤੀਆਂ ਜਾਣਗੀਆਂ ਪੰਜਾਬ ਭਰ 'ਚ ਗੇਟ ਰੈਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।