11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਥਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਿਓ-ਧੀ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 24-01-2026
ਜ਼ੀਰਕਪੁਰ, 23 ਜਨਵਰੀ (ਮਨਿੰਦਰ ਸਿੰਘ)-ਜ਼ੀਰਕਪੁਰ-ਅੰਬਾਲਾ ਹਾਈਵੇਅ 'ਤੇ ਪੈਂਦੇ ਫਲਾਈਓਵਰ 'ਤੇ ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਿਓ-ਧੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਸ ਹਾਦਸੇ ਵਿਚ ਲੜਕੀ ਦਾ ਲੈਪਟਾਪ ਤੇ ਮੋਬਾਈਲ ਫ਼ੋਨ ਵੀ ਨੁਕਸਾਨਿਆ ਗਿਆ ਅਤੇ ਐਕਟਿਵਾ ਵੀ ਮੌਕੇ ਤੋਂ ਗਾਇਬ ਸੀ | ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਥਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਮਨ ਪੁੱਤਰੀ ਭੀਮ ਸਿੰਘ ਵਾਸੀ ਲਕਸ਼ਮੀ ਇਨਕਲੇਵ ਢਕੌਲੀ ਨੇ ਦੱਸਿਆ ਕਿ 14 ਜਨਵਰੀ ਨੂੰ ਸ਼ਾਮ ਦੇ 7.15 ਵਜੇ ਦੇ ਕਰੀਬ ਉਹ ਆਪਣੇ ਪਿਤਾ ਭੀਮ ਸਿੰਘ ਨਾਲ ਜ਼ੀਰਕਪੁਰ ਤੋਂ ਢਕੌਲੀ ਜਾ ਰਹੀ ਸੀ | ਉਸ ਦਾ ਪਿਤਾ ਐਕਟਿਵਾ ਚਲਾ ਰਿਹਾ ਸੀ ਅਤੇ ਉਹ ਪਿੱਛੇ ਬੈਠੀ ਸੀ | ਉਸ ਨੇ ਹੱਥ ਵਿਚ ਲੈਪਟਾਪ ਤੇ ਮੋਬਾਈਲ ਫੜਿ੍ਹਆ ਹੋਇਆ ਸੀ | ਜਿਵੇਂ ਹੀ ਉਹ ਜ਼ੀਰਕਪੁਰ-ਅੰਬਾਲਾ ਹਾਈਵੇਅ 'ਤੇ ਵ੍ਹਾਈਟ ਰੌਕ ਹੋਟਲ ਦੇ ਸਾਹਮਣੇ ਫਲਾਈਓਵਰ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਥਾਰ ਦੇ ਚਾਲਕ ਨੇ ਲਾਪ੍ਰਵਾਹੀ ਵਰਤਦਿਆਂ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਉਹ ਤੇ ਉਸ ਦਾ ਪਿਤਾ ਜ਼ਖ਼ਮੀ ਹੋ ਗਏ | ਰਾਹਗੀਰਾਂ ਨੇ ਉਨ੍ਹਾਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਵਲੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ, ਜਦਕਿ ਉਸ ਦੇ ਪਿਤਾ ਭੀਮ ਸਿੰਘ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ | ਪੀੜਤਾ ਨੇ ਦੋਸ਼ ਲਗਾਇਆ ਕਿ ਥਾਰ ਚਾਲਕ ਆਦਿ ਰਾਜ ਸੈਕਟਰ-21 ਪੰਚਕੂਲਾ ਦਾ ਰਹਿਣ ਵਾਲਾ ਹੈ, ਜਿਸ ਦੀ ਲਾਪ੍ਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ | ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮਨੀਮਾਜਰਾ ਮੋਟਰ ਮਾਰਕੀਟ 'ਚ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ, ਕਈ ਵਾਹਨ ਸੜ ਕੇ ਸੁਆਹ <br/> ਅਗਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਬਰਸੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।