11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬੀਆਂ ਨਾਲ ਧੋਖਾ- ਅਰਵਿੰਦ ਖੰਨਾ

ਅਜੀਤ ਡੈਸਕ 24-01-2026
ਚੰਡੀਗੜ੍ਹ, 23 ਜਨਵਰੀ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਸਰਕਾਰ ਨੇ 10 ਲੱਖ ਰੁਪਏ ਤੱਕ ਮੁਫ਼ਤ ਡਾਕਟਰੀ ਇਲਾਜ ਦੇ ਦਾਅਵੇ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਹੈ, ਜਦਕਿ ਅਸਲ 'ਚ ਇਸ ਯੋਜਨਾ ਅਧੀਨ ਸਿਰਫ਼ 1 ਲੱਖ ਰੁਪਏ ਤੱਕ ਦਾ ਹੀ ਮੈਡੀਕਲ ਬੀਮਾ ਕਵਰੇਜ ਦਿੱਤਾ ਜਾ ਰਿਹਾ ਹੈ |
ਅਰਵਿੰਦ ਖੰਨਾ ਨੇ ਕਿਹਾ ਕਿ ਸਰਕਾਰ ਵਲੋਂ ਸਿਹਤ ਖੇਤਰ ਲਈ ਬਜਟ 'ਚ 761 ਕਰੋੜ ਰੁਪਏ ਅਲਾਟ ਕੀਤੇ ਗਏ ਸਨ, ਪਰ ਅਜੇ ਤੱਕ ਕਿਸੇ ਵੀ ਲਾਭਪਾਤਰੀ ਨੂੰ ਡਾਕਟਰੀ ਬੀਮਾ ਕਵਰੇਜ ਦਾ ਫ਼ਾਇਦਾ ਨਹੀਂ ਮਿਲਿਆ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸੂਬੇ ਦੇ ਹਿੱਸੇ ਦੇ 200 ਕਰੋੜ ਰੁਪਏ ਦੇਣ 'ਚ ਵੀ ਅਸਫ਼ਲ ਰਹੀ ਹੈ, ਜਿਸ ਨਾਲ ਇਹ ਯੋਜਨਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਲਗਪਗ 15 ਲੱਖ ਲੋਕਾਂ ਨੂੰ ਮਿਲਣ ਵਾਲਾ ਇਲਾਜ ਖਤਰੇ ਵਿਚ ਪੈ ਗਿਆ ਹੈ | ਅਰਵਿੰਦ ਖੰਨਾ ਨੇ ਦੋਸ਼ ਲਗਾਇਆ ਕਿ ਸਰਕਾਰ ਇਸ ਯੋਜਨਾ ਦੀ ਆੜ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਡੇਟਾ ਇਕੱਠਾ ਕਰ ਰਹੀ ਹੈ ਅਤੇ ਲੋਕਾਂ ਨੂੰ ਭਰਮਾਉਣ ਤੋਂ ਇਲਾਵਾ ਹੋਰ ਕੋਈ ਠੋਸ ਕਦਮ ਨਹੀਂ ਚੁੱਕ ਰਹੀ |

ਪਿਛਲੀ ਖ਼ਬਰ ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ 'ਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸੱਜਣ ਕੁਮਾਰ ਨੂੰ ਮਿਲੀ ਰਾਹਤ ਨੇ 1984 ਦਾ ਜ਼ਖ਼ਮ ਫਿਰ ਕੀਤਾ ਹਰਾ- ਬੀਬੀ ਰਾਮੂਵਾਲੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।