10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੈਕਟਰ-40 ਦੇ ਪਾਰਕ 'ਚ ਵਿਅਕਤੀ ਦੀ ਪੱਥਰ ਨਾਲ ਹੱਤਿਆ ਕਰਨ ਵਾਲਾ ਗਿ੍ਫ਼ਤਾਰ

ਅਜੀਤ ਡੈਸਕ 24-01-2026
ਚੰਡੀਗੜ੍ਹ, 23 ਜਨਵਰੀ (ਕਪਿਲ ਵਧਵਾ)–ਚੰਡੀਗੜ੍ਹ ਦੇ ਸੈਕਟਰ-40ਸੀ ਵਿਚ ਡੀ.ਪੀ.ਐੱਸ. ਸਕੂਲ ਦੇ ਸਾਹਮਣੇ ਸਥਿਤ ਪਾਰਕ ਵਿਚ ਬੈਂਚ 'ਤੇ ਪਏ ਵਿਅਕਤੀ ਦੇ ਸਿਰ 'ਤੇ ਪੱਥਰ ਨਾਲ ਤਕਰੀਬਨ 15 ਵਾਰ ਕਰਕੇ ਬੇਰਹਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਨਿਵਾਸੀ 50 ਸਾਲਾ ਵਿਨੋਦ ਉਰਫ਼ ਕੁੱਕੂ ਵਜੋਂ ਹੋਈ ਹੈ | ਪੁਲਿਸ ਮੁਤਾਬਕ ਮਿ੍ਤਕ ਦੀ ਪਛਾਣ ਬੜਮਾਜਰਾ ਨਿਵਾਸੀ ਵਿਵੇਕ ਉਰਫ਼ ਸ਼ੈਂਕੀ (37) ਵਜੋਂ ਹੋਈ ਹੈ | ਹੱਤਿਆ ਦੀ ਇਹ ਵਾਰਦਾਤ ਵੀਰਵਾਰ ਸ਼ਾਮ ਕਰੀਬ 8 ਵਜੇ ਦੀ ਦੱਸੀ ਜਾ ਰਹੀ ਹੈ | ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਸੈਕਟਰ-39 ਥਾਣਾ ਪੁਲਿਸ ਨੇ ਰਾਤ ਕਰੀਬ 11 ਵਜੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ | ਜਾਂਚ ਦੌਰਾਨ ਸਾਹਮਣੇ ਆਇਆ ਕਿ ਵਾਰਦਾਤ ਪਾਰਕ ਦੇ ਨੇੜੇ ਲੱਗੇ ਸੀ.ਸੀ.ਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਸੀ, ਜਿਸ ਤੋਂ ਬਾਅਦ ਉਸਨੂੰ ਸੈਕਟਰ-39 ਥਾਣਾ ਦੇ ਖੇਤਰ ਤੋਂ ਹੀ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਵਲੋਂ ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ 'ਚ ਆਈ. ਕੇ. ਜੀ. ਪੀ. ਟੀ. ਯੂ. ਵਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹ... ਅਗਲੀ ਖ਼ਬਰ ਆਨਲਾਈਨ ਨਿਵੇਸ਼ ਦੇ ਝਾਂਸੇ 'ਚ ਆ ਕੇ ਗਵਾਏ 1.39 ਕਰੋੜ ਰੁਪਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।