13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵਕੀਲਾਂ ਨਾਲ ਜੁੜੇ ਗੰਭੀਰ ਅਪਰਾਧਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਹਾਈ ਕੋਰਟ ਨੇ ਲਿਆ ਨੋਟਿਸ <br/>

ਅਜੀਤ ਡੈਸਕ 25-01-2026
ਚੰਡੀਗੜ੍ਹ, 24 ਜਨਵਰੀ (ਸੰਦੀਪ ਕੁਮਾਰ ਮਾਹਨਾ)–ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਲੋਂ ਵਕੀਲਾਂ ਨਾਲ ਜੁੜੇ ਗੰਭੀਰ ਅਪਰਾਧਿਕ ਮਾਮਲਿਆਂ ਤੇ ਪੁਲਿਸ ਦੀ ਕਥਿਤ ਢਿੱਲ ਮੱਠ ਅਤੇ ਦੇਰੀ ਨਾਲ ਕੀਤੀ ਕਾਰਵਾਈ ਨੂੰ ਲੈ ਕੇ ਚੀਫ਼ ਜਸਟਿਸ ਨੂੰ ਸੌਂਪੇ ਗਏ ਮੰਗ ਪੱਤਰ ਦਾ ਹਾਈ ਕੋਰਟ ਨੇ ਨੋਟਿਸ ਲਿਆ ਹੈ | ਹਾਈ ਕੋਰਟ ਨੇ ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਯੂਟੀ ਅਤੇ ਪੰਜਾਬ ਪੁਲਿਸ ਨੂੰ ਵਿਸਤਿ੍ਤ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ | ਬਾਰ ਦੇ ਸਕੱਤਰ ਗਗਨਦੀਪ ਜੰਮੂ ਵਲੋਂ ਮੰਗ ਪੱਤਰ 'ਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਵੀਰਵਾਰ ਨੂੰ ਹੋਈ ਜਨਰਲ ਹਾਊਸ ਬੈਠਕ 'ਚ ਵਕੀਲਾਂ ਵਿਰੁੱਧ ਵਾਪਰੀਆਂ ਕਈ ਅਪਰਾਧਿਕ ਘਟਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਬਾਰ ਨੇ ਸਾਬਕਾ ਆਨਰੇਰੀ ਸਕੱਤਰ ਅਤੇ ਸੀਨੀਅਰ ਵਕੀਲ ਕਿ੍ਸ਼ਨ ਕੁਮਾਰ ਗੋਇਲ ਦੀ ਪਤਨੀ ਦੇ ਕਤਲ ਅਤੇ ਉਨ੍ਹਾਂ ਦੇ ਘਰੋਂ ਵੱਡੀ ਮਾਤਰਾ ਵਿਚ ਸੋਨਾ, ਚਾਂਦੀ ਅਤੇ ਨਕਦੀ ਦੀ ਲੁੱਟ 'ਤੇ ਚਿੰਤਾ ਜ਼ਾਹਿਰ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਭਾਵੇਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਪਰ ਚੋਰੀ ਹੋਈ ਜਾਇਦਾਦ ਦਾ ਵੱਡਾ ਹਿੱਸਾ ਅਜੇ ਤੱਕ ਬਰਾਮਦ ਨਹੀਂ ਕੀਤਾ ਗਿਆ ਹੈ, ਜਿਸ ਨਾਲ ਜਾਂਚ ਦੀ ਨਿਰਪੱਖਤਾ ਅਤੇ ਪ੍ਰਭਾਵਸ਼ੀਲਤਾ 'ਤੇ ਸਵਾਲ ਖੜੇ ਹੁੰਦੇ ਹਨ | ਬਾਰ ਨੇ ਸਾਬਕਾ ਸਕੱਤਰ ਜਸਮੀਤ ਸਿੰਘ ਭਾਟੀਆ ਦੇ ਘਰ 'ਤੇ ਦਿਨ-ਦਿਹਾੜੇ ਹੋਈ ਡਕੈਤੀ ਬਾਰੇ ਕਿਹਾ ਕਿ 25 ਦਸੰਬਰ, 2025 ਨੂੰ ਐਫ.ਆਈ.ਆਰ ਦਰਜ ਹੋਣ ਤੇ ਦੋਸ਼ੀਆਂ ਦੀ ਪੂਰੀ ਪਛਾਣ ਉਪਲਬਧ ਹੋਣ ਦੇ ਬਾਵਜੂਦ, ਚੰਡੀਗੜ੍ਹ ਪੁਲਿਸ ਨੇ ਲਗਪਗ ਇਕ ਮਹੀਨਾ ਬੀਤ ਜਾਣ 'ਤੇ ਵੀ ਕੋਈ ਗਿ੍ਫ਼ਤਾਰੀ ਜਾਂ ਬਰਾਮਦਗੀ ਨਹੀਂ ਕੀਤੀ ਹੈ |Ý
ਤੀਜਾ ਮਾਮਲਾ ਮੁਹਾਲੀ ਵਿਖੇ ਐਡਵੋਕੇਟ ਵਿਸ਼ਾਲ ਹਾਂਡਾ ਦੇ ਘਰ 'ਤੇ ਹੋਈ ਚੋਰੀ ਨਾਲ ਸਬੰਧਤ ਹੈ | ਘਟਨਾ ਨੂੰ ਕਰੀਬ ਚਾਰ ਮਹੀਨੇ ਬੀਤ ਜਾਣ ਅਤੇ ਦੋਸ਼ੀਆਂ ਦੀ ਪਛਾਣ ਹੋਣ ਦੇ ਬਾਵਜੂਦ ਮੁਹਾਲੀ ਪੁਲਿਸ ਵਲੋਂ ਨਾ ਤਾਂ ਅਜੇ ਤੱਕ ਕੋਈ ਗਿ੍ਫ਼ਤਾਰੀ ਕੀਤੀ ਗਈ ਹੈ ਨਾ ਹੀ ਚੋਰੀ ਹੋਇਆ ਸਮਾਨ ਬਰਾਮਦ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਚੀਫ਼ ਜਸਟਿਸ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਸੀ ਅਤੇ ਇਸੇ ਨੂੰ ਆਧਾਰ ਬਣਾਉਂਦੇ ਹੋਏ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ 'ਤੇ ਜਨਹਿਤ ਪਟੀਸ਼ਨ ਵਜੋਂ ਸੁਣਨ ਦਾ ਫ਼ੈਸਲਾ ਕੀਤਾ | ਮਾਮਲੇ ਨੂੰ ਬੇਹਦ ਗੰਭੀਰ ਮੰਨਦੇ ਹੋਏ ਹਾਈ ਕੋਰਟ ਨੇ ਹੁਣ ਯੂ. ਟੀ. ਤੇ ਪੰਜਾਬ ਪੁਲਿਸ ਨੂੰ ਇਕ ਵਿਸਤਿ੍ਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ |

ਪਿਛਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।