09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਾਜਪਾ ਆਗੂ ਹਰਜੀਤ ਸਿੰਘ ਮਿੰਟਾ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਜਨਮ ਦਿਨ ਦੀ ਵਧਾਈ <br/>

ਅਜੀਤ ਡੈਸਕ 26-01-2026
ਜ਼ੀਰਕਪੁਰ, 25 ਜਨਵਰੀ (ਹੈਪੀ ਪੰਡਵਾਲਾ)-ਭਾਜਪਾ ਦੇ ਸੀਨੀਅਰ ਯੂਥ ਆਗੂ ਅਤੇ ਜ਼ੀਰਕਪੁਰ ਦੇ ਕੌਂਸਲਰ ਹਰਜੀਤ ਸਿੰਘ ਮਿੰਟਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਮਿੰਟਾ ਨੇ ਮੁੱਖ ਮੰਤਰੀ ਸੈਣੀ ਨੂੰ ਗੁਲਦਸਤਾ ਭੇਟ ਕਰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਸੰਬੰਧੀ ਮਿੰਟਾ ਨੇ ਦੱਸਿਆ ਕਿ ਮੁੱਖ ਮੰਤਰੀ ਸੈਣੀ ਬਹੁਤ ਹੀ ਸੂਝਵਾਨ ਤੇ ਮਿਲਵਰਤਨ ਭਾਵਨਾ ਵਾਲੀ ਸ਼ਖ਼ਸੀਅਤ ਹੈ ਜੋ ਹਮੇਸ਼ਾ ਲੋਕ ਸੇਵਾ ਨੂੰ ਪਹਿਲ ਦਿੰਦੇ ਹਨ | ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀਕਲਾ 'ਚ ਰੱਖਣ, ਤੰਦਰੁਸਤੀ ਬਖਸ਼ਣ ਤੇ ਲੰਮੀ ਉਮਰ ਪ੍ਰਦਾਨ ਕਰਨ | ਮਿੰਟਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਵਧੀਆ ਮਾਹੌਲ 'ਚ ਗੱਲਬਾਤ ਹੋਈ |

ਪਿਛਲੀ ਖ਼ਬਰ ਪਿੰਡ ਜਾਸਤਨਾਂ ਕਲਾਂ 'ਚ ਵੱਡੀ ਗਿਣਤੀ ਨਿਵਾਸੀ ਭਾਜਪਾ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਹਲਕਾ ਖਰੜ 'ਚ ਪੰਚਾਇਤ ਸੰਮਤੀ ਦੇ ਜੇਤੂ ਉਮੀਦਵਾਰਾਂ ਨਾਲ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।