09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪਿੰਡ ਜਾਸਤਨਾਂ ਕਲਾਂ 'ਚ ਵੱਡੀ ਗਿਣਤੀ ਨਿਵਾਸੀ ਭਾਜਪਾ 'ਚ ਹੋਏ ਸ਼ਾਮਿਲ <br/>

ਅਜੀਤ ਡੈਸਕ 26-01-2026
ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ 'ਚ ਭਾਜਪਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲਾਲੜੂ ਨੇੜਲੇ ਪਿੰਡ ਜਾਸਤਨਾ ਕਲਾਂ ਦੇ ਵੱਡੀ ਗਿਣਤੀ ਵਾਸੀਆਂ ਨੇ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜ੍ਹ ਲਿਆ | ਇਸ ਮੌਕੇ ਸੈਣੀ ਨੇ ਕਿਹਾ ਕਿ ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ 'ਚ ਬਲਵਿੰਦਰ ਸਿੰਘ, ਦਲਵੀਰ ਸਿੰਘ, ਪੂਰਨ ਸਿੰਘ, ਸੱਜਣ ਸਿੰਘ, ਦਲੀਪ ਸਿੰਘ, ਰਾਮਲਾਲ ਸਿੰਘ, ਧਰਮਿੰਦਰ ਸਿੰਘ, ਦੇਵ ਸਿੰਘ, ਪਾਲ ਸਿੰਘ, ਸੋਮਨਾਥ, ਜਰਨੈਲ ਸਿੰਘ, ਹਰਮੇਸ਼ ਸਿੰਘ, ਜਗਰੂਪ ਸਿੰਘ, ਰਮੇਸ਼ ਕੁਮਾਰ, ਕੁਲਦੀਪ ਸਿੰਘ, ਸੋਹਣ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਿਲ ਹਨ, ਜਿਨ੍ਹਾਂ ਦਾ ਉਨ੍ਹਾਂ ਨੇ ਪਾ ਪਾਰਟੀ ਚਿੰਨ੍ਹ ਪਾ ਕੇ ਪਾਰਟੀ 'ਚ ਨਿੱਘਾ ਸਵਾਗਤ ਕੀਤਾ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਦੌਰਾਨ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਸੈਣੀ ਦੀ ਸੋਚ ਅਤੇ ਇਲਾਕੇ ਪ੍ਰਤੀ ਉਨ੍ਹਾਂ ਦੀ ਸਮਰਪਣ ਭਾਵਨਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋਏ ਹਨ | ਇਸ ਮੌਕੇ ਗੁਰਪ੍ਰੀਤ ਸਿੰਘ, ਕੰਵਲਜੀਤ ਸਿੰਘ, ਗੁਲਜਾਰ ਟਿਵਾਣਾ, ਸ਼ਿਵਸਰਨ ਸਿੰਘ, ਮਨਿੰਦਰ ਸਿੰਘ, ਜੋਗਾ ਬਾਈ, ਦਿਆਲ ਸੈਣੀ, ਸੋਨੀ ਸਮਗੌਲੀ, ਗੁਰਵਿੰਦਰ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਟਿੰਕੂ ਓ. ਬੀ. ਸੀ. ਮੋਰਚਾ ਜ਼ਿਲਾ ਮੁਹਾਲੀ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਪੁਰਸਕਾਰ ਜੇਤੂਆਂ ਨੂੰ ਵਧਾਈ ਅਗਲੀ ਖ਼ਬਰ ਭਾਜਪਾ ਆਗੂ ਹਰਜੀਤ ਸਿੰਘ ਮਿੰਟਾ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਜਨਮ ਦਿਨ ਦੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।