11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੀ. ਏ. ਆਈ. ਐੱਸ. ਐਪ ਨਾਲ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਅਪਰਾਧਿਕ ਰਿਕਾਰਡ ਦੀ ਕੀਤੀ ਪੁਸ਼ਟੀ <br/>

ਅਜੀਤ ਡੈਸਕ 26-01-2026
ਐੱਸ. ਏ. ਐੱਸ. ਨਗਰ, 25 ਜਨਵਰੀ (ਕਪਿਲ ਵਧਵਾ)-ਗਣਤੰਤਰ ਦਿਵਸ ਮਨਾਏ ਜਾਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਮੱਦੇਨਜ਼ਰ ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਇਹ ਅਭਿਆਨ ਇੰਸਪੈਕਟਰ ਅਮਨ ਬੈਦਵਾਣ ਦੀ ਅਗਵਾਈ ਹੇਠ ਸੀ. ਪੀ. 67 ਮਾਲ ਦੇ ਨੇੜੇ ਨਾਕਾਬੰਦੀ ਕਰਕੇ ਚਲਾਇਆ ਗਿਆ | ਨਾਕਾਬੰਦੀ ਦੌਰਾਨ ਪੁਲਿਸ ਵਲੋਂ ਬਿਨਾਂ ਨੰਬਰੀ 10 ਵਾਹਨ ਜ਼ਬਤ ਕੀਤੇ ਗਏ, ਜਦਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ 15 ਚਲਾਨ ਵੀ ਕੱਟੇ ਗਏ | ਇਸ ਮੌਕੇ ਪੁਲਿਸ ਵਲੋਂ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਵੀ ਤਲਾਸ਼ੀ ਲਈ ਗਈ | ਇਸ ਮੌਕੇ ਪੁਲਿਸ ਨੇ ਪੀ. ਏ. ਆਈ. ਐੱਸ. ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੀਆਂ ਫੋਟੋਆਂ ਸਕੈਨ ਕਰਕੇ ਉਨ੍ਹਾਂ ਦੀ ਪੁਸ਼ਟੀ ਕੀਤੀ ਤਾਂ ਜੋ ਪਹਿਲਾਂ ਤੋਂ ਦਰਜ ਕਿਸੇ ਅਪਰਾਧਿਕ ਰਿਕਾਰਡ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਜਾਂਚ ਨਾਲ ਸਮਾਜ ਵਿਰੋਧੀ ਤੱਤਾਂ 'ਤੇ ਨਿਗਰਾਨੀ ਰੱਖਣ ਵਿਚ ਮਦਦ ਮਿਲਦੀ ਹੈ | ਪੁਲਿਸ ਨੇ ਸਪੱਸ਼ਟ ਕੀਤਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਭਰ ਵਿਚ ਅਜਿਹੇ ਚੈਕਿੰਗ ਅਭਿਆਨ ਜਾਰੀ ਰਹਿਣਗੇ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਬਾਬਾ ਮੇਜਰ ਸਿੰਘ ਸੋਢੀ ਦੀ ਰਹਿਨੁਮਾਈ 'ਚ ਸ਼ਹੀਦੀ ਸਮਾਗਮ 7 ਨੂੰ <br/> ਅਗਲੀ ਖ਼ਬਰ ਅੰਧ-ਵਿਸ਼ਵਾਸ ਇਕ ਸਾਜਿਸ਼ ਤਹਿਤ ਫੈਲਾਇਆ ਜਾਂਦਾ ਹੈ- ਪ੍ਰਦੇਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।