19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਫ਼ਤਿਹ ਗਰੁੱਪ ਦੇ ਐਮ. ਡੀ. ਰਵਿੰਦਰ ਸਿੰਘ ਬਿੱਲਾ ਨੂੰ ਸਦਮਾ-ਦਾਦੇ ਦਾ ਦਿਹਾਂਤ <br/>

ਅਜੀਤ ਡੈਸਕ 01-02-2026
ਕੁਰਾਲੀ, 31 ਜਨਵਰੀ (ਬਿੱਲਾ ਅਕਾਲਗੜ੍ਹੀਆ)-ਗੁਰੂ ਫ਼ਤਿਹ ਗਰੁੱਪ ਦੇ ਐਮ. ਡੀ ਤੇ ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਕੁਰਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਦਾਦਾ ਪ੍ਰਸ਼ੋਤਮ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਹੈ | ਐਮ. ਡੀ. ਰਵਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਪ੍ਰਸ਼ੋਤਮ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਹਾਦਰਗੜ੍ਹ ਜ਼ਿਲ੍ਹਾ (ਸ੍ਰੀ ਫ਼ਤਹਿਗੜ੍ਹ ਸਾਹਿਬ) ਵਿਖੇ ਸਸਕਾਰ ਕਰ ਦਿੱਤਾ ਗਿਆ | ਇਸ ਔਖੀ ਘੜੀ 'ਚ ਗੁਰੂ ਫ਼ਤਿਹ ਪਰਿਵਾਰ ਨਾਲ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਸਾਬਕਾ ਵਿਧਾਇਕ ਗੁਰਕਿਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕਾਂਗਰਸ ਦੇ ਹਲਕਾ ਇੰਚਰਾਜ ਵਿਜੇ ਸ਼ਰਮਾ ਟਿੰਕੂ, ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਚਾਵਲਾ, ਕੌਂਸਲਰ ਜਸਵਿੰਦਰ ਸਿੰਘ ਗੋਲਡੀ, ਸਾਬਕਾ ਕੌਂਸਲਰ ਸ਼ਿਵ ਵਰਮਾ, ਗੁਰੁਦੁਆਰਾ ਸਾਹਿਬ ਦੇ ਪ੍ਰਧਾਨ ਪਿ੍ੰ. ਸਵਰਨ ਸਿੰਘ, ਕੌਂਸਲਰ ਬਹਾਦਰ ਸਿੰਘ ਓ. ਕੇ., ਕੌਂਸਲਰ ਰਮਾਂਕਾਤ ਕਾਲੀਆ, ਸਾਬਕਾ ਸਰਪੰਚ ਲਖਵੀਰ ਸਿੰਘ ਬਿੱਟੂ ਗੋਸਲਾਂ ਤੇ ਮਾਸਟਰ ਕੁਲਦੀਪ ਸਿੰਘ ਕੰਸਾਲਾ ਸਮੇਤ ਹੋਰ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਵਾ ਕੀਤਾ ਗਿਆ |


ਪਿਛਲੀ ਖ਼ਬਰ ਸੀ. ਟੀ. ਯੂ. ਬ੍ਰਾਂਚ 'ਚੋਂ ਲੁੱਟੇ ਗਏ 13 ਲੱਖ ਪੁਲਿਸ ਨੇ ਕੀਤੇ ਬਰਾਮਦ <br/> ਅਗਲੀ ਖ਼ਬਰ ਡੇਰਾਬੱਸੀ ਪੁਲਿਸ ਵਲੋਂ ਜ਼ਬਤ ਕੀਤੇ 88 ਵਾਹਨ 6 ਲੱਖ 30 ਹਜ਼ਾਰ ਦੀ ਨਿਲਾਮੀ 'ਚ ਵਿਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।