20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਯੂ.ਟੀ. ਅਤੇ ਨਿਗਮ ਦੇ ਕਰਮਚਾਰੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ 'ਚ ਲੈਣਗੇ ਹਿੱਸਾ <br/>

ਅਜੀਤ ਡੈਸਕ 01-02-2026
ਚੰਡੀਗੜ੍ਹ, 31 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)- ਯੂ.ਟੀ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਕਰਮਚਾਰੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਵਿਚ ਹਿੱਸਾ ਲੈਣਗੇ | ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਆਫ਼ ਯੂ.ਟੀ ਇੰਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਪ੍ਰਧਾਨ ਰਾਜੇਂਦਰ ਕਟੋਚ ਨੇ ਦੱਸਿਆ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਸਾਂਝੀ ਫੈਡਰੇਸ਼ਨ ਦੀ ਇਕ ਮੀਟਿੰਗ ਸੈਕਟਰ-18 ਵਿਚ ਬਿਜਲੀ ਦਫ਼ਤਰ ਨੇੜੇ ਹੋਈ | ਜਿਸ ਵਿਚ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਅਤੇ ਹੜਤਾਲ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਸਮੇਤ ਵੱਖ-ਵੱਖ ਵਿਭਾਗਾਂ ਵਿਚ ਗੇਟ ਮੀਟਿੰਗਾਂ ਅਤੇ ਰੈਲੀਆਂ ਕਰਨ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ |
ਮੀਟਿੰਗ ਵਿਚ ਫੈਡਰੇਸ਼ਨ ਪ੍ਰਧਾਨ ਰਾਜੇਂਦਰ ਕਟੋਚ, ਉਪ ਪ੍ਰਧਾਨ ਐਮ.ਐਮ. ਸੁਬਰਾਮਨੀਅਮ, ਰੇਖਾ ਗੋਰਾ, ਜਨਰਲ ਸਕੱਤਰ ਹਰਕੇਸ਼ ਚੰਦਰ, ਵਧੀਕ ਜਨਰਲ ਸਕੱਤਰ ਅਮਰੀਕ ਸਿੰਘ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਸਿੱਧੂ, ਸੰਯੁਕਤ ਸਕੱਤਰ ਬਿਹਾਰੀ ਲਾਲ ਅਤੇ ਵੱਖ-ਵੱਖ ਵਿਭਾਗੀ ਯੂਨੀਅਨਾਂ ਦੇ ਆਗੂ ਸ਼ਾਮਲ ਹੋਏ | ਇਸ ਦੌਰਾਨ ਬਿਜਲੀ ਕਰਮਚਾਰੀਆਂ ਦੀ ਕਾਲਾ ਦਿਵਸ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ | ਕਰਮਚਾਰੀਆਂ ਨੇ ਕਾਲੇ ਝੰਡੇ ਲਗਾ ਕੇ ਨਿੱਜੀਕਰਨ ਵਿਰੁੱਧ ਆਪਣਾ ਗੁੱਸਾ ਪ੍ਰਗਟ ਕਰਨ ਲਈ 31 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਇਆ | ਫੈਡਰੇਸ਼ਨ ਨੇ ਬਿਜਲੀ ਕਰਮਚਾਰੀਆਂ ਦੇ ਸਮਰਥਨ ਵਿਚ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਬਣਾਈਆਂ ਜਾਣ |
ਫੈਡਰੇਸ਼ਨ ਦੇ ਜਨਰਲ ਸਕੱਤਰ ਹਰਕੇਸ਼ ਚੰਦਰ ਨੇ ਕਿਹਾ ਕਿ ਦੇਸ਼ ਵਿਆਪੀ ਹੜਤਾਲ ਕੇਂਦਰ ਸਰਕਾਰ ਨਾਲ ਸਬੰਧਿਤ ਅਤੇ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਚੱਲ ਰਹੀਆਂ ਮੰਗਾਂ 'ਤੇ ਪ੍ਰਸ਼ਾਸਨ ਦੇ ਨਕਾਰਾਤਮਕ ਰਵੱਈਏ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ 12 ਫਰਵਰੀ ਨੂੰ ਹੜਤਾਲ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਅਤੇ ਸੈਕਟਰ 17 ਵਿਚ ਰੈਲੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ੀਰਕਪੁਰ ਤੇ ਛੱਤ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾ... ਅਗਲੀ ਖ਼ਬਰ ਸੀ. ਟੀ. ਯੂ. ਬ੍ਰਾਂਚ 'ਚੋਂ ਲੁੱਟੇ ਗਏ 13 ਲੱਖ ਪੁਲਿਸ ਨੇ ਕੀਤੇ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।