20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਰਤਵਾੜਾ ਸਾਹਿਬ ਸਕੂਲ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>

ਅਜੀਤ ਡੈਸਕ 01-02-2026
ਮੁੱਲਾਂਪੁਰ ਗਰੀਬਦਾਸ, 31 ਜਨਵਰੀ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਪਾਤਸ਼ਾਹੀ ਸੱਤਵੀਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼-ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ, ਉਪਰੰਤ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਵਿਲੱਖਣ ਜੀਵਨ ਅਤੇ ਲਵਲੀਨ ਕੌਰ ਨੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸਾਰਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ | ਇਸ ਤੋਂ ਬਾਅਦ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਸਮੁੱਚੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ | ਇਸੇ ਦੌਰਾਨ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਸੇਧ ਲੈ ਕੇ ਦਇਆ ਭਾਵਨਾ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ 'ਚ ਧਾਰਨ ਕਰਨ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਮੈਂਬਰ ਨੇ ਲੰਗਰ 'ਚ ਲੁਆਈ ਹਾਜ਼ਰੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ ਜ਼ਬਤ ਵਾਹਨਾਂ ਦੀ ਨਿਲਾਮੀ ਕਰਕੇ 36.58 ਲੱਖ ਦਾ ਮਾਲੀਆ ਇਕੱਤਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।