20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਲੈ ਕੇ ਚੰਡੀਗੜ੍ਹ ਤੱਕ ਦੇ ਸਫ਼ਰ ਦੇ ਮੌਜੂਦਾ ਪ੍ਰਤੀਕ ਹਨ ਰਾਮ ਬਿਸ਼ਨੋਈ <br/>

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਫ਼ਦ ਸਾਹੀ ਰਾਮ ਬਿਸ਼ਨੋਈ ਨੂੰ ਸਨਮਾਨਿਤ ਕਰਦੇ ਹੋਏ ਜਿਨ੍ਹਾਂ ਨਾਲ ਵਾਈ.ਪੀ.ਵਰਮਾ ਡੀਨ ਅਲੂਮਨੀ ਰਿਲੇਸ਼ਨਜ਼ | ਅਜੀਤ ਤਸਵੀਰ <br/> 01-02-2026
ਚੰਡੀਗੜ੍ਹ, 31 ਜਨਵਰੀ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਅੱਜ ਡੱਬਵਾਲੀ ਨੇੜੇ ਸਕਤਾ ਖੇੜਾ ਪਿੰਡ ਵਿਚ ਆਪਣੇ ਸਭ ਤੋਂ ਪੁਰਾਣੇ ਸਾਬਕਾ ਵਿਦਿਆਰਥੀ ਅਤੇ ਅਣਵੰਡੇ ਪੰਜਾਬ ਦੇ ਸਭ ਤੋਂ ਪੁਰਾਣੇ ਵਿਧਾਇਕ ਸਾਹੀ ਰਾਮ ਬਿਸ਼ਨੋਈ 104 ਸਾਲਾ, ਨੂੰ ਰਜਿਸਟਰਾਰ ਪ੍ਰੋ. ਵਾਈ ਪੀ ਵਰਮਾ ਡੀਨ ਅਲੂਮਨੀ ਰਿਲੇਸ਼ਨਜ਼, ਪ੍ਰੋ. ਲਤਿਕਾ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਯੂਨੀਵਰਸਿਟੀ ਦਾ ਇਕ ਵਫ਼ਦ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੇ ਨਾਲ ਪੀ.ਯੂ ਦੇ ਫੈਕਲਟੀ ਮੈਂਬਰ ਪ੍ਰੋ. ਦਿਨੇਸ਼ ਬਿਸ਼ਨੋਈ, ਡਾ. ਅਰਚਨਾ ਚੌਹਾਨ ਅਤੇ ਡਾ. ਜੈਦੇਵ ਬਿਸ਼ਨੋਈ ਵੀ ਸ਼ਾਮਲ ਸਨ | ਇਹ ਸਨਮਾਨ ਬਿਸ਼ਨੋਈ ਦੇ ਲੰਬੇ ਜਨਤਕ ਜੀਵਨ, ਸਮਾਜ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਵੰਡ ਤੋਂ ਪਹਿਲਾਂ ਲਾਹੌਰ ਤੋਂ ਲੈ ਕੇ ਚੰਡੀਗੜ੍ਹ ਤੱਕ ਯੂਨੀਵਰਸਿਟੀ ਨਾਲ ਉਨ੍ਹਾਂ ਦੇ ਸੰਬੰਧਾਂ ਨੂੰ ਮਾਨਤਾ ਦਿੰਦਾ ਹੈ | ਪੀ.ਯੂ ਦੀ ਉਪ ਕੁਲਪਤੀ ਪ੍ਰੋ. ਰੇਣੂ ਵਿਗ ਨੇ ਵੀਡੀਓ ਕਾਲ ਰਾਹੀਂ ਬਿਸ਼ਨੋਈ ਨਾਲ ਗੱਲਬਾਤ ਕੀਤੀ | ਬਿਸ਼ਨੋਈ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਉੱਘੇ ਵਿਅਕਤੀਆਂ ਦੁਆਰਾ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ | ਪੀ.ਯੂ ਦੇ ਰਜਿਸਟਰਾਰ ਪ੍ਰੋ. ਵਾਈ. ਪੀ. ਵਰਮਾ ਨੇ ਕਿਹਾ ਕਿ ਬਿਸ਼ਨੋਈ ਦਾ ਜੀਵਨ ਲਚਕੀਲੇਪਣ, ਨੈਤਿਕ ਇਮਾਨਦਾਰੀ ਅਤੇ ਸੇਵਾ ਦੀ ਸਥਾਈ ਭਾਵਨਾ ਨੂੰ ਦਰਸਾਉਂਦਾ ਹੈ | ਸਾਹੀ ਰਾਮ ਬਿਸ਼ਨੋਈ ਨੂੰ ਪੰਜਾਬ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਦੀ ਆਨਰੇਰੀ ਮੈਂਬਰਸ਼ਿਪ ਪ੍ਰਦਾਨ ਕੀਤੀ ਜਾਵੇਗੀ | ਜਨਵਰੀ 1922 ਵਿਚ ਜਨਮੇ ਬਿਸ਼ਨੋਈ ਨੇ ਲਾਹੌਰ ਦੀ ਅਣਵੰਡੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ | ਵੰਡ ਤੋਂ ਬਾਅਦ ਉਸਨੇ ਪੂਰਬੀ ਪੰਜਾਬ ਯੂਨੀਵਰਸਿਟੀ ਸੋਲਨ ਤੋਂ ਆਪਣੀ ਡਿਗਰੀ ਪੂਰੀ ਕੀਤੀ, ਜੋ ਬਾਅਦ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਣ ਗਈ | ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੇ 1957 ਵਿਚ ਵਿਧਾਨ ਸਭਾ ਦੇ ਮੈਂਬਰ ਵਜੋਂ ਉਨ੍ਹਾਂ ਦੀ ਚੋਣ ਹੋਈ | ਜਿਸ ਨਾਲ ਉਹ ਅਣਵੰਡੇ ਪੰਜਾਬ ਦੇ ਸਭ ਤੋਂ ਵੱਧ ਉਮਰ ਦੇ ਵਿਧਾਇਕ ਬਣੇ |


ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਜੰਡਪੁਰ-ਝੂੰਗੀਆਂ ਸੰਪਰਕ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।