19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅਜੀਤ ਡੈਸਕ 03-02-2026
ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿਚ ਇਕ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ ਅਤੇ ਆਰ.ਟੀ.ਓ. ਬਠਿੰਡਾ ਨਾਲ ਸਬੰਧਤ ਕੰਮਕਾਜ ਸੰਭਾਲਦਾ ਹੈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਰ.ਟੀ.ਓ. ਬਠਿੰਡਾ ਵਿਚ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ (ਆਰ.ਸੀ.) ਦੀ ਆਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਹੈ, ਪਰ ਮੁਲਜ਼ਮ ਸ਼ਿਕਾਇਤਕਰਤਾ ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਉਨ੍ਹਾਂ ਫਾਈਲਾਂ ਦੀ ਤਸਦੀਕ ਕਰਵਾਉਣ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕਰ ਰਿਹਾ ਸੀ | ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਬਠਿੰਡਾ ਦੇ ਬੱਸ ਸਟੈਂਡ 'ਤੇ ਬੁਲਾਇਆ ਅਤੇ 2100 ਰੁਪਏ ਰਿਸ਼ਵਤ ਵਜੋਂ ਲਏ ਅਤੇ ਫਿਰ ਗੈਰ-ਕਾਨੂੰਨੀ ਰਿਸ਼ਵਤ ਵਜੋਂ 3000 ਰੁਪਏ ਦੀ ਮੰਗ ਕੀਤੀ | ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਉਸਨੇ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨਾਲ ਸੰਪਰਕ ਕੀਤਾ | ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਪੀ. ਜੀ. ਆਈ. ਦੇ ਨਵੀਨੀਕਰਨ ਕੀਤੇ ਡਾਕਘਰ ਦਾ ਡਾਇਰੈਕਟਰ ਪ੍ਰੋ. (ਡਾ.) ਵਿਵੇਕ ਲਾਲ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਕੈਂਟਰ ਮਾਲਕ ਦੀ ਮੌਤ ਪੁਲਿਸ ਵਲੋਂ ਡਰਾਈਵਰ ਦੀ ਸ਼ਿਕਾਇਤ 'ਤੇ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।