19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਗੁਰਦੁਆਰਾ ਸ੍ਰੀ ਪਾਤਿਸ਼ਾਹੀ ਸੱਤਵੀਂ ਲੰਬਿਆਂ ਸਾਹਿਬ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚੀ

ਅਜੀਤ ਡੈਸਕ 03-02-2026
ਐੱਸ. ਏ. ਐੱਸ. ਨਗਰ, 2 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਸੈਣੀਮਾਜਰਾ ਸੈਕਟਰ-101 ਏ. ਆਈ. ਟੀ. ਸਿਟੀ ਮੁਹਾਲੀ ਸਥਿਤ ਗੁਰਦੁਆਰਾ ਸ੍ਰੀ ਪਾਤਿਸ਼ਾਹੀ ਸੱਤਵੀਂ ਲੰਬਿਆਂ ਸਾਹਿਬ ਦੀ ਕਰੋੜਾਂ ਰੁ. ਦੀ ਕੀਮਤ ਵਾਲੀ ਜ਼ਮੀਨ ਕੋਡੀਆਂ ਦੇ ਭਾਅ ਵੇਚ ਦਿੱਤੀ ਗਈ ਹੈ | ਇਹ ਦੋਸ਼ ਲਗਾਉਂਦਿਆਂ ਪਿੰਡ ਸੈਣੀਮਾਜਰਾ ਦੇ ਵਸਨੀਕਾਂ ਮਨਪ੍ਰੀਤ ਸਿੰਘ, ਸਤਿੰਦਰ ਸਿੰਘ, ਸੁਖਵੀਰ ਸਿੰਘ, ਰਣਧੀਰ ਸਿੰਘ ਅਤੇ ਹੋਰ ਪਤਵੰਤਿਆਂ ਨੇ ਦੱਸਿਆ ਕਿ ਉਕਤ ਮਾਮਲੇ ਸੰਬੰਧੀ ਪਿੰਡ ਵਾਸੀਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਸ਼ਿਕਾਇਤ ਭੇਜੀ ਗਈ ਹੈ, ਜਿਸ 'ਚ ਉਨ੍ਹਾਂ ਮੰਗ ਕੀਤੀ ਹੈ ਕਿ ਕਰੋੜਾਂ ਰੁ. ਦੀ ਜ਼ਮੀਨ ਨੂੰ ਗ਼ਲਤ ਢੰਗ ਨਾਲ ਚੁੱਪ-ਚੁਪੀਤੇ ਵੇਚਣ ਵਾਲੇ ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਰਜਿਸਟਰੀ ਨੂੰ ਤੁਰੰਤ ਰੱਦ ਕਰਵਾਇਆ ਜਾਵੇ | ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਜ਼ਮੀਨ ਦੀ ਚਾਰਦੀਵਾਰੀ ਕਰਨ ਲਈ ਉਕਤ ਥਾਂ 'ਤੇ ਇੱਟਾਂ ਵੀ ਸੁਟਵਾਈਆਂ ਗਈਆਂ ਸਨ, ਜੋ ਕਿ ਹਾਲੇ ਵੀ ਉਸੇ ਥਾਂ 'ਤੇ ਪਈਆਂ ਹਨ | ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਬਾਜ਼ਾਰੀ ਕੀਮਤ ਤਰਕੀਬਨ 15 ਤੋਂ 20 ਕਰੋੜ ਰੁ. ਹੈ, ਜਦਕਿ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਇਸ ਜ਼ਮੀਨ ਨੂੰ ਬਿਨਾਂ ਕੋਈ ਜਨਤਕ ਸੂਚਨਾ ਦਿੱਤੇ ਅਤੇ ਬਿਨਾਂ ਬੋਲੀ ਕਰਵਾਏ ਕੋਡੀਆਂ ਦੇ ਭਾਅ ਵੇਚ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੀ ਮਿਲੀ-ਭੁਗਤ ਨਾਲ ਵੇਚੀ ਗਈ ਉਕਤ ਜ਼ਮੀਨ ਦਾ ਇੰਤਕਾਲ ਵੀ ਖ਼ਰੀਦਦਾਰਾਂ ਦੇ ਨਾਂਅ 'ਤੇ ਮਾਲ ਰਿਕਾਰਡ 'ਚ ਦਰਜ ਹੋ ਚੁੱਕਾ ਹੈ | ਪਿੰਡ ਵਾਸੀਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੇ ਨਾਲ-ਨਾਲ ਇਹ ਸ਼ਿਕਾਇਤ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ
ਸੋਹਾਣਾ ਅਤੇ ਮੁਹਾਲੀ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਸਿੰਘ ਕੌਰ ਲਾਂਡਰਾਂ ਨੂੰ ਵੀ ਭੇਜ ਕੇ ਮਾਮਲੇ 'ਚ ਦਖ਼ਲ ਦੇ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਹੈ | ਇਸ ਮਾਮਲੇ ਸੰਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਰਜਿੰਦਰ ਸਿੰਘ ਨਾਲ ਵਾਰ-ਵਾਰ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਫ਼ੋਨ ਚੁਕਣਾ ਮੁਨਾਸਿਬ ਨਹੀਂ ਸਮਝਿਆ |
ਪਿਛਲੀ ਖ਼ਬਰ ਖਰੜ ਸ਼ਹਿਰ ਨੂੰ ਪਿੰਡਾਂ ਨਾਲ ਜੋੜਦੀ ਖਰੜ-ਗੜਾਂਗਾਂ-ਬੱਸੀ ਸੜਕ ਤੇ ਭਾਗੂਮਾਜਰਾ-ਪੀਰ ਸੁਹਾਣਾ-ਸਿੰਬਲਮਾਜਰਾ ਸੜਕ ਦੀ ਹਾਲਤ... ਅਗਲੀ ਖ਼ਬਰ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ- ਬੀਬੀ ਲਾਂਡਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।