29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਾਹਨਾਂ ਤੇ ਮੋਬਾਈਲਾਂ ਦੀ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 3 ਮੁਲਜ਼ਮ ਗਿ੍ਫ਼ਤਾਰ <br/>

ਅਜੀਤ ਡੈਸਕ 07-03-2026
ਐੱਸ. ਏ. ਐੱਸ. ਨਗਰ, 6 ਮਾਰਚ (ਕਪਿਲ ਵਧਵਾ)-ਪੁਲਿਸ ਨੇ ਇਕ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਚਰਨ ਸਿੰਘ ਵਾਸੀ ਪਿੰਡ ਬੜਮਾਜਰਾ, ਸਲਮਾਨ ਵਾਸੀ ਮਲੋਆ (ਚੰਡੀਗੜ੍ਹ) ਤੇ ਹਰਮਨਦੀਪ ਸਿੰਘ ਮੂਲ ਵਾਸੀ ਅੰਮਿ੍ਤਸਰ ਸਾਹਿਬ ਤੇ ਹਾਲ ਵਾਸੀ ਸ਼ਾਹੀਮਾਜਰਾ (ਮੁਹਾਲੀ) ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਅਤੇ ਲੁੱਟ-ਖੋਹ ਕੀਤੇ ਕੁੱਲ 5 ਮੋਬਾਈਲ ਫ਼ੋਨ, 5 ਐਕਟਿਵਾ ਤੇ 7 ਮੋਟਰਸਾਈਕਲ ਬਰਾਮਦ ਕੀਤੇ ਹਨ | ਇਨ੍ਹਾਂ 'ਚੋਂ ਕੁਝ ਮੋਟਰਸਾਈਕਲਾਂ 'ਤੇ ਤਾਂ ਨੰਬਰ ਪਲੇਟਾਂ ਵੀ ਨਹੀਂ ਲੱਗੀਆਂ ਹੋਈਆਂ ਸਨ, ਜਿਸ ਕਾਰਨ ਉਨ੍ਹਾਂ ਦੇ ਅਸਲ ਮਾਲਕਾਂ ਬਾਰੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਇਲਾਕੇ 'ਚ ਲਗਾਤਾਰ ਵਧ ਰਹੀਆਂ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਡੀ. ਐੱਸ. ਪੀ. ਸਿਟੀ-1 ਦੀ ਨਿਗਰਾਨੀ ਹੇਠ ਥਾਣਾ ਫੇਜ਼-1 ਦੀ ਪੁਲਿਸ 'ਤੇ ਆਧਾਰਿਤ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ | ਇਸ ਟੀਮ ਵਲੋਂ 25 ਫਰਵਰੀ ਨੂੰ ਉਦਯੋਗਿਕ ਖੇਤਰ ਫੇਜ਼-8 ਮੁਹਾਲੀ ਵਿਖੇ ਨਾਕਾਬੰਦੀ ਕੀਤੀ ਗਈ ਸੀ | ਇਸ ਦੌਰਾਨ ਪੁਲਿਸ ਨੇ ਗੁਰਚਰਨ ਸਿੰਘ ਅਤੇ ਸਲਮਾਨ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਮੋਬਾਈਲ ਫ਼ੋਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਸੀ | ਜਾਂਚ ਦੇ ਆਧਾਰ 'ਤੇ ਦੋਵਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ ਤੇ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਹਰਮਨਦੀਪ ਸਿੰਘ ਨੂੰ ਵੀ ਗਿ੍ਫ਼ਤਾਰ ਕਰ ਲਿਆ | ਉਸ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 4 ਮੋਬਾਈਲ ਫ਼ੋਨ ਸਮੇਤ ਕਈ ਮੋਟਰਸਾਈਕਲ ਅਤੇ ਐਕਟਿਵਾ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਖਰੜ ਵਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਵਿਰੁੱਧ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਦੋ ਦਰਜਨ ਤੋਂ ਵੱਧ ਵਾਹਨਾਂ ਦੇ ਕੱਟੇ ਚਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।