28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਰਕਾਰ ਦੱਸੇ ਮੁਹਾਲੀ ਦੇ ਏਅਰੋਟ੍ਰੋਪੋਲਿਸ ਵਿਸਥਾਰ ਲਈ 1 ਲੱਖ ਕਰੋੜ ਕਿੱਥੋਂ ਆਉਣਗੇ-ਤਲਵੰਡੀ <br/>

ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਪ੍ਰੋ. ਅਵਤਾਰ ਸਿੰਘ)–ਮੁਹਾਲੀ ਹਵਾਈ ਅੱਡੇ ਦੇ ਆਲੇ ਦੁਆਲੇ ਪ੍ਰਸਤਾਵਿਤ ਏਅਰੋਟੋਪੋਲਿਸ ਵਿਸਥਾਰ ਲਈ ਕੀਤੀ ਜਾ ਰਹੀ ਵੱਡੇ ਪੱਧਰ ਦੀ ਜ਼ਮੀਨ ਐਕਵਾਇਰ ਪ੍ਰਕਿਰਿਆ ਨੂੰ ਤੁਰੰਤ ਰੋਕਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਇਸ ਮਾਮਲੇ 'ਚ ਦਖ਼ਲ ਦੇਣ ਦੀ ਮੰਗ ਕਰਦਿਆਂ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫ਼ਦ ਨੇ ਮੰਗ-ਪੱਤਰ ਸੌਂਪਿਆ | ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ 'ਚ ਸਪੱਸ਼ਟ ਕਰੇ ਕਿ ਮੁਹਾਲੀ ਹਵਾਈ ਅੱਡੇ ਦੇ ਆਲੇ ਦੁਆਲੇ ਪ੍ਰਸਤਾਵਿਤ ਏਅਰੋਟ੍ਰੋਪੋਲਿਸ ਵਿਸਥਾਰ ਲਈ ਲਗਪਗ 1 ਲੱਖ ਕਰੋੜ ਰੁਪਏ ਦੇ ਸੰਭਾਵਿਤ ਖਰਚ ਦੀ ਵਿੱਤੀ ਵਿਵਸਥਾ ਕਿਵੇਂ ਕੀਤੀ ਜਾਵੇਗੀ | ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਆਧ ਖੇਤਰ ਦੇ ਮੂਲ ਵਸਨੀਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਇਸ ਮਾਮਲੇ ਨੂੰ ਵਿਧਾਨ ਸਭਾ 'ਚ ਜ਼ੋਰਦਾਰ ਢੰਗ ਨਾਲ ਉਠਾਉਣ | ਵਫ਼ਦ 'ਚ ਪ੍ਰਸਿੱਧ ਸਮਾਜਿਕ ਕਾਰਕੁੰਨ ਤੇ ਵਿਚਾਰਕ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋ, ਸਤਵੰਤ ਕੌਰ ਬੋਪਾਰਾਏ, ਮਨਜੀਤ ਕੌਰ ਕੋਛੜ ਤੇ ਸੇਵਾ ਸਿੰਘ ਸ਼ਾਮਿਲ ਸਨ | ਵਫ਼ਦ ਨੇ ਕਈ ਪਿੰਡਾਂ ਦੀ ਉਪਜਾਊ ਖੇਤੀਬਾੜੀ ਜ਼ਮੀਨ ਦੇ ਅਧਿਗ੍ਰਹਿਣ ਨਾਲ ਜੁੜੀਆਂ ਕਾਨੂੰਨੀ, ਵਿੱਤੀ ਤੇ ਸਮਾਜਿਕ ਪੱਖੋਂ ਗੰਭੀਰ ਚਿੰਤਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਪੁਆਧ ਖੇਤਰ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਜਾ ਰਹੀ ਹੈ | ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਸੂਬਾ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਤੋਂ ਤੁਰੰਤ ਬਾਅਦ ਬਿਨਾਂ ਕਿਸੇ ਸਪੱਸ਼ਟ ਤਬਦੀਲੀ ਫਰੇਮਵਰਕ ਦੇ ਜ਼ਮੀਨ ਅਧਿਗ੍ਰਹਿਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਪਾਣੀਪਤ 'ਚ ਗੋਦਰੇਜ ਪ੍ਰਾਪਰਟੀਜ਼ ਦਾ ਪਹਿਲਾ ਪਲਾਂਟੇਡ ਪ੍ਰੋਜੈਕਟ ਦੀ ਧਮਾਕੇਦਾਰ ਸ਼ੁਰੂਆਤ <br/> ਅਗਲੀ ਖ਼ਬਰ ਹੋਲੇ-ਮਹੱਲੇ ਸੰਬੰਧੀ ਲਾਏ ਲੰਗਰ 'ਚ ਸੇਵਾ ਕਰਨ ਵਾਲੇ ਵਿਅਕਤੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।