28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੈਰੀਟੋਰੀਅਸ ਟੀਚਰਜ਼ ਯੂਨੀਅਨ ਵਲੋਂ ਭਲਕੇ ਚੰਡੀਗੜ੍ਹ ਵਿਖੇ ਸੰਘਰਸ਼ ਵਿੱਢਣ ਦਾ ਐਲਾਨ <br/>

ਅਜੀਤ ਡੈਸਕ 07-03-2026
ਐੱਸ. ਏ. ਐੱਸ. ਨਗਰ, 6 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਮੈਰੀਟੋਰੀਅਸ ਅਧਿਆਪਕ ਯੂਨੀਅਨ ਵਲੋਂ ਭਲਕੇ 8 ਮਾਰਚ ਨੂੰ ਚੰਡੀਗੜ੍ਹ ਵਿਖੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਹੋਈ ਸੀ | ਯੂਨੀਅਨ ਦੇ ਨੁਮਾਇੰਦਿਆਂ ਨੂੰ ਉਮੀਦ ਸੀ ਕਿ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਗੇ, ਪਰ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵਲੋਂ ਯੂਨੀਅਨ ਨੂੰ ਕੇਵਲ 50 ਸੈਕਿੰਡ ਦਾ ਸਮਾਂ ਦਿੱਤਾ ਗਿਆ ਅਤੇ ਆਖਿਆ ਗਿਆ ਕਿ ਉਹ ਬਹੁਤ ਵਿਅਸਤ ਹਨ | ਯੂਨੀਅਨ ਆਗੂਆਂ ਨੇ ਇਸ ਨੂੰ ਅਧਿਆਪਕ ਵਰਗ ਦੀ ਸ਼ਰ੍ਹੇਆਮ ਬੇਇੱਜ਼ਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ ਅਤੇ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ | ਆਗੂਆਂ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦੇ 130 ਵਿਦਿਆਰਥੀਆਂ ਨੇ ਹਾਲ ਹੀ ਵਿਚ ਜੇ. ਈ. ਮੇਨਜ਼ ਦੀ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਕੇ ਇਨ੍ਹਾਂ ਸਕੂਲਾਂ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਸੀ, ਪਰ ਫਿਰ ਵੀ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਨਜ਼ਰ-ਅੰਦਾਜ਼ ਕੀਤਾ ਜਾ ਰਿਾ ਹੈ | ਇਸੇ ਦੌਰਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਇਸ ਅਪਮਾਨਜਨਕ ਰਵੱਈਏ ਦੇ ਵਿਰੋਧ ਵਿਚ 8 ਮਾਰਚ (ਰਾਸ਼ਟਰੀ ਮਹਿਲਾ ਦਿਵਸ) ਨੂੰ ਮੈਰੀਟੋਰੀਅਸ ਸਕੂਲਾਂ ਦੀਆਂ ਮਹਿਲਾ ਅਧਿਆਪਕਾਵਾਂ (ਮੁਹਾਲੀ ਅਤੇ ਪਟਿਆਲਾ ਇਕਾਈ) ਵਲੋਂ ਪੋਸਟਰ ਪ੍ਰਦਰਸ਼ਨ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਵਿਆਪਕ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ |

ਪਿਛਲੀ ਖ਼ਬਰ 53 ਸਾਲਾ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ, ਔਰਤ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਪ੍ਰਸਿੱਧ ਪੰਜਾਬੀ ਫ਼ਿਲਮੀ ਲੇਖਕ, ਨਿਰਦੇਸ਼ਕ ਤੇ ਨਿਰਮਾਤਾ ਰਾਜੂ ਵਰਮਾ ਵਲੋਂ ਸਾਲ 'ਚ 8 ਫ਼ਿਲਮਾਂ ਤਿਆਰ ਕਰ ਕੇ ਰਿਲੀਜ਼ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।