28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੰਡੀਗੜ੍ਹ 'ਚ ਬੱਚਿਆਂ ਦੀ ਸੁਰੱਖਿਆ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਦੋ ਦਿਨਾਂ ਵਰਕਸ਼ਾਪ ਸ਼ੁਰੂ <br/>

ਵਰਕਸ਼ਾਪ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਆਈ. ਜੀ. ਪੁਸ਼ਪੇਂਦਰ ਕੁਮਾਰ, ਸ਼ਿਪਰਾ ਬਾਂਸਲ, ਹਰਿਆਣਾ ਦੇ ਸਾਬਕਾ ਡੀ. ਜੀ. ਪੀ. ਡਾ. ਕੇ. ਪੀ. ਸਿੰਘ | ਅਜੀਤ ਤਸਵੀਰ <br/> 07-03-2026
ਚੰਡੀਗੜ੍ਹ, 6 ਮਾਰਚ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀ. ਸੀ. ਪੀ. ਸੀ. ਆਰ.) ਵਲੋਂ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਤੇ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਦੋ ਦਿਨਾਂ ਸੰਵੇਦਨਸ਼ੀਲਤਾ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ | ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਐਮ. ਜੀ. ਐਸ. ਆਈ. ਪੀ. ਏ) 'ਚ ਕਰਵਾਈ ਜਾ ਰਹੀ ਇਸ ਵਰਕਸ਼ਾਪ ਦਾ ਮਕਸਦ 'ਪੋਕਸੋ' ਐਕਟ 2012 ਅਤੇ ਜੂਵੈਨਾਈਲ ਜਸਟਿਸ ਐਕਟ 2015 ਦੀ ਪ੍ਰਭਾਵਸ਼ਾਲੀ ਲਾਗੂਆਤ ਲਈ ਪੁਲਿਸ ਤੇ ਹੋਰ ਸੰਬੰਧਤ ਸੰਸਥਾਵਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਹੈ | ਸਮਾਗਮ ਦੌਰਾਨ ਚੰਡੀਗੜ੍ਹ ਦੇ ਇੰਸਪੈਕਟਰ ਜਨਰਲ ਆਫ ਪੁਲਿਸ ਪੁਸ਼ਪੇਂਦਰ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਐਸ. ਪੀ. ਕੇ. ਐਮ. ਪਿ੍ਯੰਕਾ ਵੀ ਮੌਜੂਦ ਰਹੇ | ਵਰਕਸ਼ਾਪ 'ਚ ਪੁਲਿਸ ਵਿਭਾਗ, ਨਿਆਂਪਾਲਿਕਾ, ਚਾਈਲਡ ਵੈਲਫੇਅਰ ਸੰਸਥਾਵਾਂ, ਕਾਨੂੰਨੀ ਸੇਵਾ ਅਥਾਰਿਟੀਆਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਜੁੜੀਆਂ ਹੋਰ ਏਜੰਸੀਆਂ ਦੇ ਕਰੀਬ 300 ਪ੍ਰਤੀਨਿਧੀਆਂ ਨੇ ਹਿੱਸਾ ਲਿਆ | ਸੀ. ਸੀ. ਪੀ. ਸੀ. ਆਰ. ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਆਪਣੇ ਸਵਾਗਤੀ ਸੰਬੋਧਨ ਦੌਰਾਨ ਮਹਿਮਾਨਾਂ ਤੇ ਹਿੱਸੇਦਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂਆਤ ਲਈ ਪੁਲਿਸ ਅਧਿਕਾਰੀਆਂ ਤੇ ਹੋਰ ਸੰਬੰਧਤ ਹਿੱਸੇਦਾਰਾਂ ਦੀ ਲਗਾਤਾਰ ਟ੍ਰੇਨਿੰਗ ਅਤੇ ਸੰਵੇਦਨਸ਼ੀਲਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਸਹਿਯੋਗ ਅਤੇ ਮਾਰਗਦਰਸ਼ਨ ਲਈ ਧੰਨਵਾਦ ਵੀ ਪ੍ਰਗਟ ਕੀਤਾ | ਸ਼ਿਪਰਾ ਬਾਂਸਲ ਨੇ ਕਿਹਾ ਕਿ ਇਹ ਵਰਕਸ਼ਾਪ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਹੋਰ ਸੰਸਥਾਵਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਨਾਲ ਸੰਬੰਧਿਤ ਮਾਮਲਿਆਂ ਨੂੰ ਬੱਚਾ-ਮਿਤਰ ਤਰੀਕੇ ਨਾਲ ਨਿਪਟਾਉਣ ਲਈ ਮਹੱਤਵਪੂਰਨ ਕਦਮ ਹੈ | ਇਸ ਮੌਕੇ ਉਨ੍ਹਾਂ ਨੇ ਸੀ. ਸੀ. ਪੀ. ਸੀ. ਆਰ. ਵਲੋਂ ਤਿਆਰ ਕੀਤੀ ਗਈ ਪੁਸਤਿਕਾ ਦਾ ਵੀ ਜ਼ਿਕਰ ਕੀਤਾ | ਤਕਨੀਕੀ ਸੈਸ਼ਨਾਂ ਦੌਰਾਨ ਹਰਿਆਣਾ ਦੇ ਸਾਬਕਾ ਡੀ. ਜੀ. ਪੀ. ਡਾ. ਕੇ. ਪੀ. ਸਿੰਘ ਨੇ ਪੋਕਸੋ ਐਕਟ 2012 ਦੀਆਂ ਵਿਵਸਥਾਵਾਂ, ਜਾਂਚ ਪ੍ਰਕਿਰਿਆ ਤੇ ਬੱਚਿਆਂ ਨਾਲ ਜੁੜੇ ਮਾਮਲਿਆਂ ਦੀ ਸੰਵੇਦਨਸ਼ੀਲ ਜਾਂਚ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਰਕਸ਼ਾਪ ਦੌਰਾਨ ਸੂਬਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਡਿਸਟਿ੍ਕਟ ਚਾਈਲਡ ਪ੍ਰੋਟੈਕਸ਼ਨ ਅਫ਼ਸਰ, ਚਾਈਲਡ ਵੈਲਫੇਅਰ ਕਮੇਟੀ ਦੇ ਮੈਂਬਰ ਅਤੇ ਚੰਡੀਗੜ੍ਹ ਪੁਲਿਸ ਦੇ ਪ੍ਰਤੀਨਿਧੀਆਂ ਦੀ ਭਾਗੀਦਾਰੀ ਨਾਲ ਪੈਨਲ ਚਰਚਾ ਵੀ ਕਰਵਾਈ ਗਈ, ਜਿਸ 'ਚ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂਆਤ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ 'ਤੇ ਵਿਚਾਰ ਕੀਤਾ | ਇੰਸਪੈਕਟਰ ਜਨਰਲ ਆਫ ਪੁਲਿਸ ਪੁਸ਼ਪੇਂਦਰ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੱਚਿਆਂ ਨਾਲ ਸੰਬੰਧਿਤ ਮਾਮਲਿਆਂ ਨੂੰ ਸੰਵੇਦਨਸ਼ੀਲਤਾ, ਪੇਸ਼ੇਵਰਤਾ ਅਤੇ ਮਨੁੱਖੀ ਦਿ੍ਸ਼ਟੀਕੋਣ ਨਾਲ ਸੰਭਾਲਣਾ ਬਹੁਤ ਜ਼ਰੂਰੀ ਹੈ |

ਪਿਛਲੀ ਖ਼ਬਰ ਕਰੋੜਾਂ ਰੁ. ਦੀ ਆਮਦਨ ਵਾਲੀ ਨਗਰ ਕੌਂਸਲ ਨੇ ਨਹੀਂ ਭਰਿਆ ਬਿਜਲੀ ਦਾ ਬਿੱਲ <br/> ਅਗਲੀ ਖ਼ਬਰ ਮੁਹਾਲੀ ਵਿਖੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਿੱਤਰਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।