26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁਹਾਲੀ 'ਚ ਪ੍ਰਵਾਸੀ ਵਿਅਕਤੀ 'ਤੇ ਹਮਲਾ ਕਰਕੇ ਮੋਬਾਈਲ ਤੇ ਨਕਦੀ ਲੁੱਟੀ, 10 ਖ਼ਿਲਾਫ਼ ਮਾਮਲਾ ਦਰਜ <br/>

ਅਜੀਤ ਡੈਸਕ 07-03-2026
ਐੱਸ. ਏ. ਐੱਸ. ਨਗਰ, 6 ਮਾਰਚ (ਕਪਿਲ ਵਧਵਾ)-ਮੁਹਾਲੀ 'ਚ ਇਕ ਪ੍ਰਵਾਸੀ ਵਿਅਕਤੀ 'ਤੇ ਹਮਲਾ ਕਰਕੇ ਉਸ ਤੋਂ ਮੋਬਾਈਲ ਫੋਨ ਤੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਵਲੋਂ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਰਾਜੇਸ਼ ਕੁਮਾਰ (41) ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਹੋਲੀ ਵਾਲੇ ਦਿਨ 4 ਮਾਰਚ ਨੂੰ ਕਰੀਬ ਸਵੇਰੇ 11 ਤੋਂ 12 ਵਜੇ ਦੇ ਦਰਮਿਆਨ ਉਹ ਆਪਣੇ ਕੰਮ ਸੰਬੰਧੀ ਬਾਹਰ ਗਿਆ ਹੋਇਆ ਸੀ | ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ਨਾਲ ਧੱਕਾ ਮੁੱਕੀ ਕਰਦੇ ਹੋਏ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਸ਼ਿਕਾਇਤਕਰਤਾ ਮੁਤਾਬਕ ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਧਮਕੀਆਂ ਵੀ ਦਿੱਤੀਆਂ ਅਤੇ ਉਸ ਤੋਂ ਕਰੀਬ 2000 ਤੋਂ 3000 ਰੁ. ਦੀ ਨਕਦੀ ਤੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ | ਪੀੜਤ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਉਸ ਨੂੰ ਡੰਡਿਆਂ ਤੇ ਹੋਰ ਹਥਿਆਰਾਂ ਨਾਲ ਮਾਰਨ ਕਾਰਨ ਉਸ ਨੂੰ ਸਰੀਰ ਦੇ ਕਈ ਹਿੱਸਿਆਂ 'ਤੇ ਸੱਟਾਂ ਲੱਗੀਆਂ, ਜਿਸ ਕਾਰਨ ਜ਼ਖ਼ਮੀ ਹਾਲਤ 'ਚ ਉਸ ਦਾ ਮੈਡੀਕਲ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਕਰਵਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਦੀ ਐਮ. ਐਲ. ਆਰ. ਤਿਆਰ ਕੀਤੀ ਗਈ | ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਪੁਲਿਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੇ ਫੁਟੇਜ ਦੀ ਘੋਕ ਕੀਤੀ ਤੇ ਪੁਖਤਾ ਸਬੂਤ ਇਕੱਠੇ ਕਰਕੇ ਸ਼ਿਕਾਇਤ ਦੇ ਆਧਾਰ 'ਤੇ 10 ਨਾਮਜ਼ਦ ਵਿਅਕਤੀਆਂ ਜਸਵੀਰ ਸਿੰਘ ਮਿੱਠਾ, ਅਮਿਤ ਪਾਲ ਸਿੰਘ, ਇੰਦੂ, ਸਿਮਰਨਜੀਤ, ਰਵੀ ਅਰੋੜਾ, ਗੁਰਤੇਜ ਸਿੰਘ ਤੇਜ਼ੀ, ਸੁਮਿਤ, ਪਰਮਜੀਤ, ਮਨਵੀਰ ਸਿੰਘ ਅਤੇ ਗੁਰਕੁਰਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੀਤਾ ਹੈ | ਇਸ ਮਾਮਲੇ ਦੀ ਜਾਂਚ ਏ. ਐਸ. ਆਈ. ਜਸਪਾਲ ਸਿੰਘ ਵਲੋਂ ਕੀਤੀ ਜਾ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕਿ ਉਕਤ ਮਾਮਲੇ ਦੀ ਜਾਂਚ ਜਾਰੀ ਹੈ ਤੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਮਹਿਲਾ ਉੱਦਮੀਆਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸਟੋਰ 'ਚ ਕੰਮ ਕਰਦੇ ਨੇਪਾਲ ਮੂਲ ਦੇ ਦੋ ਭਰਾਵਾਂ 'ਤੇ 20-25 ਨੌਜਵਾਨਾਂ ਵਲੋਂ ਹਮਲਾ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।