27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮੋਬਾਈਲ ਫੋਨ ਝਪਟਣ ਵਾਲੇ ਤਿੰਨ ਨੌਜਵਾਨ ਕਾਬੂ <br/>

ਅਜੀਤ ਡੈਸਕ 26-03-2026
ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਸਿਟੀ ਪੁਲਿਸ ਨੇ ਮੋਬਾਈਲ ਫੋਨ ਝਪਟਣ ਦੀ ਵਾਰਦਾਤ 'ਚ ਸ਼ਾਮਿਲ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਖੋਹ ਕੀਤਾ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸ. ਐਚ. ਓ. ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਥਾਣਾ ਸਿਟੀ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਅਵਤਾਰ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ, ਗੁਰਮੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਅਤੇ ਮਨਜੀਤ ਸਿੰਘ ਉਰਫ ਮਨਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਮੁਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਦਾ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਝਪਟਿਆ ਹੋਇਆ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਮਾਜਰੀ ਖੇਤਰ 'ਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਕਾਰਨ ਰਾਹਗੀਰ ਤੇ ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਭੀਮ ਪੇਮੈਂਟਸ ਐਪ ਵਲੋਂ ਐਂਡਰੌਇਡ ਅਤੇ ਆਈ.ਓ.ਐਸ 'ਤੇ ਭੁਗਤਾਨ ਲਈ ਬਾਇਓਮੈਟਰਿਕ ਪ੍ਰਮਾਣੀਕਰਨ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।