27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮਾਜਰੀ ਖੇਤਰ 'ਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਕਾਰਨ ਰਾਹਗੀਰ ਤੇ ਕਿਸਾਨ ਪ੍ਰੇਸ਼ਾਨ <br/>

ਖਿਜ਼ਰਾਬਾਦ-ਮੀਆਂਪੁਰ ਚੰਗਰ ਸੰਪਰਕ ਸੜਕ ਨੇੜੇ ਘੁੰਮਦੇ ਬੇਸਹਾਰਾ ਪਸ਼ੂ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 26-03-2026
ਮਾਜਰੀ , 25 ਮਾਰਚ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਬੇਸਹਾਰਾ ਪਸ਼ੂਆਂ ਦੀ ਬਹੁਤ ਜ਼ਿਆਦਾ ਭਰਮਾਰ ਹੈ, ਜਿਸ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਲਗਾਤਾਰ ਉਜਾੜਾ ਹੋ ਰਿਹਾ ਹੈ, ਜਿਸ ਕਾਰਨ ਖੇਤਰ ਦੇ ਕਿਸਾਨ ਬਹੁਤ ਜਿਆਦਾ ਚਿੰਤਤ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਪਸ਼ੂਆਂ ਦੇ ਸੜਕਾਂ 'ਤੇ ਘੁੰਮਣ ਕਰਕੇ ਸੜਕੀ ਹਦਸਿਆਂ 'ਚ ਨਿਰੰਤਰ ਵਾਧਾ ਹੋਰ ਹੋ ਰਿਹਾ ਹੈ ਅਤੇ ਕਈ ਰਾਹਗੀਰਾਂ ਦੀ ਮੌਤ ਵੀ ਹੋ ਚੁੱਕੀ ਹੈ | ਭਾਵੇਂ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਗਊ ਟੈਕਸ ਹਰੇਕ ਨਾਗਰਿਕ ਤੋਂ ਸਿੱਧੇ ਜਾਂ ਸਿੱਧੇ ਢੰਗ ਨਾਲ ਵਸੂਲ ਕੀਤਾ ਜਾ ਰਿਹਾ ਹੈ, ਪਰ ਅਵਾਰਾ ਪਸ਼ੂਆਂ ਦਾ ਕੋਈ ਬੰਦੋਬਸਤ ਨਹੀਂ ਕੀਤਾ ਜਾ ਰਿਹਾ | ਬਲਾਕ ਮਾਜਰੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਹੈ ਕਿ ਖੇਤਰ 'ਚ ਘੁੰਮਦੇ ਪਸ਼ੂਆਂ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਬੰਦ ਹੋ ਸਕੇ ਅਤੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਵੇ |

ਪਿਛਲੀ ਖ਼ਬਰ ਡੇਰਾਬੱਸੀ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਰਕੇ ਸਮੇਂ ਤੋਂ ਪਹਿਲਾਂ ਕਾਜ਼ਵੇਅ ਦੀ ਹਾਲਤ ਵਿਗੜੀ ਅਗਲੀ ਖ਼ਬਰ ਮੋਬਾਈਲ ਫੋਨ ਝਪਟਣ ਵਾਲੇ ਤਿੰਨ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।