27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਈ-ਬੱਸ ਨਾਲ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 26-03-2026
ਚੰਡੀਗੜ੍ਹ, 25 ਮਾਰਚ (ਕਪਿਲ ਵਧਵਾ)- ਮਲੋਆ ਇਲਾਕੇ 'ਚ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀ ਈ-ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਨ ਉਪਰੰਤ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ | ਪੁਲਿਸ ਜਾਣਕਾਰੀ ਅਨੁਸਾਰ ਥਾਣਾ ਮਲੋਆ ਚੰਡੀਗੜ੍ਹ ਵਿਚ ਸੁਖਵਿੰਦਰ ਸਿੰਘ ਵਾਸੀ ਪਿੰਡ ਬੁਟੇਰਲਾ, ਸੈਕਟਰ-41(ਬੀ) ਦੀ ਸ਼ਿਕਾਇਤ 'ਤੇ ਬੱਸ ਦੇ ਚਾਲਕ ਗੁਰਿੰਦਰ ਸਿੰਘ ਵਾਸੀ ਪਿੰਡ ਹਸਨਪੁਰ ਜ਼ਿਲ੍ਹਾ ਮੁਹਾਲੀ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 281, 125(ਏ), 106(1) ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ | ਸ਼ਿਕਾਇਤਕਰਤਾ ਮੁਤਾਬਕ ਮੰਗਲਵਾਰ ਨੂੰ ਮਦਰਾਸੀ ਕਾਲੋਨੀ ਮਲੋਆ ਨੇੜੇ ਉਕਤ ਬੱਸ ਨੇ ਉਸ ਦੇ ਪੁੱਤਰ ਮੋਹਨ ਸਿੰਘ (35) ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਮੋਹਨ ਸਿੰਘ ਨੂੰ ਇਲਾਜ ਲਈ ਜੀ. ਐਮ. ਸੀ. ਐੱਚ. ਸੈਕਟਰ-16 ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤ ਐਲਾਨ ਦਿੱਤਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ, ਜਿਸ ਨੂੰ ਬਾਅਦ ਵਿਚ ਜ਼ਮਾਨਤ ਮਿਲ ਗਈ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦਾ ਕਿਊ. ਐਸ. ਵਿਸ਼ਵ ਯੂਨੀਵਰਸਿਟੀ ਰੈਂਕਿੰਗਜ਼ 'ਚ ਦਬਦਬਾ ਕਾਇਮ ਅਗਲੀ ਖ਼ਬਰ ਸਾਈਬਰ ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ 'ਚ ਦੋ ਮੁਲਜ਼ਮ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।