27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਜੰਮੂ-ਕਸ਼ਮੀਰ ਵਿਖੇ ਡਿਊਟੀ 'ਤੇ ਤਾਇਨਾਤ ਲੈਫ਼. ਕਰਨਲ ਦੇ ਬੰਦ ਘਰ 'ਚ ਚੋਰੀ <br/>

ਏ. ਟੀ. ਐੱਸ. ਜੀ. ਐੱਮ-1 ਐਕਸਟੈਂਸ਼ਨ ਕਾਲੋਨੀ ਵਿਖੇ ਚੋਰਾਂ ਵਲੋਂ ਖਿਲਾਰਿਆ ਗਿਆ ਸਾਮਾਨ | ਤਸਵੀਰਾਂ : ਗੁਰਮੀਤ ਸਿੰਘ <br/> 26-03-2026
ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਸ਼ਹਿਰ ਦੀ ਪੌਸ਼ ਕਾਲੋਨੀ ਏ. ਟੀ. ਐੱਸ. ਜੀ. ਐੱਮ-1 ਐਕਸਟੈਂਸ਼ਨ ਵਿਖੇ ਚੋਰਾਂ ਨੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਾਫ਼ੀ ਸਾਮਾਨ ਚੋਰੀ ਕਰ ਲਿਆ | ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਕਾਨ ਮਾਲਕ ਲੈਫ਼. ਕਰਨਲ ਦੁਸ਼ਯੰਤ ਅਰੋੜਾ ਨੇ ਦੱਸਿਆ ਕਿ ਉਹ ਇਸ ਸਮੇਂ ਬਲਟਾਣਾ ਵਿਖੇ ਰਹਿ ਰਹੇ ਹਨ ਅਤੇ ਉਨ੍ਹਾਂ ਦੀ ਡਿਊਟੀ ਜੰਮੂ-ਕਸ਼ਮੀਰ ਵਿਖੇ ਲੱਗੀ ਹੋਈ ਹੈ | ਉਨ੍ਹਾਂ ਪਿੱਛੇ ਜਿਹੇ ਡੇਰਾਬੱਸੀ ਦੀ ਏ. ਟੀ. ਐੱਸ. ਜੀ. ਐੱਸ-1 ਐਕਸਟੈਂਸ਼ਨ ਕਾਲੋਨੀ 'ਚ ਆਪਣਾ ਮਕਾਨ ਤਿਆਰ ਕਰਵਾਇਆ ਸੀ, ਜੋ ਕਿ ਕੁਝ ਸਮੇਂ ਤੋਂ ਬੰਦ ਪਿਆ ਸੀ | ਜਦੋਂ ਉਹ ਛੁੱਟੀ 'ਤੇ ਘਰ ਵਾਪਸ ਆਏ ਤੇ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਮਕਾਨ 'ਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ | ਉਨ੍ਹਾਂ ਮੁਤਾਬਿਕ ਚੋਰ ਖਿੜਕੀ ਦਾ ਸ਼ੀਸ਼ਾ ਤੋੜ ਕੇ ਮਕਾਨ 'ਚ ਦਾਖ਼ਲ ਹੋਏ | ਇਸ ਤੋਂ ਬਾਅਦ ਬਾਅਦ ਚੋਰਾਂ ਨੇ ਪੱਖੇ, ਉਨ੍ਹਾਂ ਦੀਆਂ ਤਾਰਾਂ, ਗੈਸ ਸਿਲੰਡਰ ਅਤੇ ਟੂਟੀਆਂ ਸਮੇਤ ਹੋਰ ਕਾਫ਼ੀ ਸਾਮਾਨ ਚੋਰੀ ਕਰ ਲਿਆ | ਉਨ੍ਹਾਂ ਕਿਹਾ ਕਿ ਚੋਰੀ ਦੀ ਇਸ ਘਟਨਾ ਕਰਕੇ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ | ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ ਦਾ ਦੌਰਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਲੋਕਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਡੇਰਾਬੱਸੀ ਦੀ ਸਭ ਤੋਂ ਪੌਸ਼ ਕਾਲੋਨੀ ਜਿੱਥੇ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ, 'ਚ ਚੋਰਾਂ ਵਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਚੋਰ ਬਿਜਲੀ ਦੀਆਂ ਤਾਰਾਂ ਦੇ ਨਾਲ-ਨਾਲ ਸਵਿੱਚ ਬੋਰਡ ਵੀ ਉਤਾਰ ਕੇ ਲੈ ਗਏ | ਥਾਣਾ ਮੁਖੀ ਸੁਮੀਤ ਮੋਰ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪਿੰਡ ਅਮਲਾਲਾ ਵਿਖੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ 'ਚ 2 ਦਰਜਨ ਪਿੰਡਾਂ ਦੇ ਵਸਨੀਕਾਂ ਵਲੋਂ ਗਮਾਡਾ ਦਫ਼ਤਰ ਅੱਗੇ ਪੱਕਾ ਧਰਨਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।