ਚੰਡੀਗੜ੍ਹ 25 ਮਾਰਚ (ਅ. ਬ) ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਖੁਦਕੁਸ਼ੀ 'ਤੇ ਡੂੰਘੇ ਦੁੱਖ ਅਤੇ ਸਖ਼ਤ ਨਿਖੇਧੀ ਦਾ ਪ੍ਰਗਟਾਵਾ ਕੀਤਾ | ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਹਮਣੇ ਆਏ ਮੁੱਢਲੇ ਸਬੂਤ ਸਿਸਟਮ ਵਿਚ ਫੈਲੇ ਭਿ੍ਸ਼ਟਾਚਾਰ, ਧੱਕੇਸ਼ਾਹੀ ਅਤੇ ਇੱਕ ਇਮਾਨਦਾਰ ਅਧਿਕਾਰੀ ਨੂੰ ਸਰਕਾਰੀ ਸਰਪ੍ਰਸਤੀ ਹੇਠ ਪ੍ਰੇਸ਼ਾਨ ਕੀਤੇ ਜਾਣ ਦੀ ਭਿਆਨਕ ਤਸਵੀਰ ਪੇਸ਼ ਕਰਦੇ ਹਨ | ਸੋਸ਼ਲ ਮੀਡੀਆ 'ਤੇ ਵਾਇਰਲ ਸਵਰਗੀ ਰੰਧਾਵਾ ਵਲੋਂ ਮੌਤ ਤੋਂ ਪਹਿਲਾਂ ਦਾ ਬਿਆਨ ਜਿਸ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਮ ਨਾਲ-ਨਾਲ, ਮੌਜੂਦਾ ਪ੍ਰਸ਼ਾਸਨ 'ਤੇ ਸਿੱਧਾ ਦੋਸ਼ ਲਾਇਆ | ਇਲਜ਼ਾਮ ਹਨ ਕਿ ਮੰਤਰੀ ਨੇ ਆਪਣੇ ਪਿਤਾ ਅਤੇ ਹੋਰਾਂ ਨਾਲ ਮਿਲ ਕੇ ਅਧਿਕਾਰੀ 'ਤੇ ਲਗਾਤਾਰ ਮਾਨਸਿਕ ਤਸੀਹੇ ਦਿੱਤੇ, ਮੰਤਰੀ ਦੀ ਰਿਹਾਇਸ਼ 'ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਗੈਰ-ਕਾਨੂੰਨੀ ਢੰਗ ਨਾਲ ਟੈਂਡਰ ਅਲਾਟ ਕਰਵਾਉਣ ਲਈ ਉਸ ਨੂੰ ਧਮਕਾਇਆ | ਹਾਲਾਂਕਿ ਜਨਤਕ ਰੋਸ ਤੋਂ ਬਾਅਦ ਮੰਤਰੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਕਮੇਟੀ ਸਰਕਾਰ ਵਲੋਂ ਪਰਦੇ ਦੇ ਪਿੱਛੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕਰਦੇ ਹਾਂ | ਸਿਰਫ਼ ਅਸਤੀਫ਼ਾ ਦੇਣਾ ਹੀ ਕਾਫ਼ੀ ਨਹੀਂ ਹੈ; ਉਸ ਵਿਰੁੱਧ ਜਬਰਨ ਵਸੂਲੀ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ | ਇਨ੍ਹਾਂ ਦੋਸ਼ਾਂ ਦੇ ਮੱਦੇਨਜ਼ਰ ਕਿ ਰਾਜਨੀਤਿਕ ਅਹੁਦਿਆਂ 'ਤੇ ਬਿਰਾਜਮਾਨ ਮਸ਼ੀਨਰੀ ਕਸੂਰਵਾਰ ਮੰਤਰੀ ਅਤੇ ਉਸ ਦੇ ਸਾਥੀਆਂ ਦਾ ਪੱਖ ਪੂਰ ਰਹੀ ਹੈ, ਅਸੀਂ ਮੰਗ ਕਰਦੇ ਹਾਂ ਕਿ ਇਸ ਕੇਸ ਨੂੰ ਤੁਰੰਤ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੂੰ ਸੌਂਪਿਆ ਜਾਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਰੰਧਾਵਾ ਚੇਅਰਮੈਨ, ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਲੋਂ ਕੀਤਾ ਗਿਆ ਹੈ |