27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੌਂਦ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

ਅਜੀਤ ਡੈਸਕ 26-03-2026
ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ) - ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਪੁਰਜ਼ੋਰ ਜੋਸ਼ ਤੇ ਜਜ਼ਬੇ ਨਾਲ ਮਨਾਇਆ | ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ ਸਮਾਜ ਨੂੰ ਨਿਆਂ, ਬਰਾਬਰੀ ਅਤੇ ਜ਼ਬਰ ਵਿਰੁੱਧ ਆਢਾ ਲੈਣ ਲਈ ਪ੍ਰੇਰਿਤ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਪੂਰੀ ਵਚਨਬੱਧਤਾ ਨਾਲ ਅੱਗੇ ਆਉਣਾ ਚਾਹੀਦਾ ਹੈ | ਇਸੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਿ੍ਤ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਟਿਕਾਊ ਅਭਿਆਸਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 5723 ਸਕੂਲਾਂ ਵਿਚ ਨਿਊਟਰੀਸ਼ਨ ਗਾਰਡਨ ਸਥਾਪਤ ਕੀਤੇ ਗਏ ਹਨ | ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਹਿੰਮਤ, ਬੌਧਿਕ ਚੇਤਨਾ ਅਤੇ ਆਜ਼ਾਦੀ ਸੰਗਰਾਮ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ | ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ, ਸਾਬਕਾ ਮੈਂਬਰ ਪ੍ਰੀਤੀ ਚਾਵਲਾ ਅਤੇ ਇੰਦਰਾ ਗੁਪਤਾ ਅਤੇ ਮੈਂਬਰ ਸਕੱਤਰ ਕਨੂੰ ਥਿੰਦ ਸ਼ਾਮਿਲ ਸਨ |

ਪਿਛਲੀ ਖ਼ਬਰ ਸੀ.ਪੀ.ਡੀ.ਐਲ ਵਲੋਂ ਮਹੀਨਾਵਾਰ ਬਿਲਿੰਗ ਸਿਸਟਮ 'ਤੇ ਸਪੱਸ਼ਟੀਕਰਨ, ਖਪਤਕਾਰਾਂ ਨੂੰ ਸਲਾਹ ਅਗਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਗਗਨਦੀਪ ਸਿੰਘ ਰੰਧਾਵਾ ਦੀ ਮੌਤ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।