27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪੁਲਿਸ ਵਲੋਂ 540 ਥਾਵਾਂ 'ਤੇ ਛਾਪੇਮਾਰੀ, 206 ਗਿ੍ਫ਼ਤਾਰ

ਅਜੀਤ ਡੈਸਕ 26-03-2026
ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਿ'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 64ਵੇਂ ਦਿਨ ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ 'ਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ | ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 122 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |
ਪਿਛਲੀ ਖ਼ਬਰ ਮੁਹਾਲੀ ਅਦਾਲਤ ਨੇ ਰਿਸ਼ਵਤ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਸਰਪੰਚ ਨੂੰ ਦਿੱਤੀ ਜ਼ਮਾਨਤ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੁਹਾਲੀ 'ਚ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਵੱਲ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।