27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮੁਹਾਲੀ ਅਦਾਲਤ ਨੇ ਰਿਸ਼ਵਤ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਸਰਪੰਚ ਨੂੰ ਦਿੱਤੀ ਜ਼ਮਾਨਤ

ਅਜੀਤ ਡੈਸਕ 26-03-2026
ਐੱਸ. ਏ. ਐੱਸ. ਨਗਰ, 25 ਮਾਰਚ (ਕਪਿਲ ਵਧਵਾ)-ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗਿ੍ਫ਼ਤਾਰ ਕੀਤੇ ਗਏ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ ਮੁਹਾਲੀ ਅਦਾਲਤ ਵਲੋਂ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਸਰਪੰਚ ਨੂੰ 50 ਹਜ਼ਾਰ ਰੁ. ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਸੀ | ਦੋਸ਼ ਹੈ ਕਿ ਸਰਪੰਚ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲਿਸ ਵਲੋਂ ਜ਼ਬਤ ਕੀਤਾ ਗਿਆ ਸੀ, ਨੂੰ ਥਾਣਾ ਬਨੂੰੜ ਤੋਂ ਛੁਡਵਾਉਣ ਲਈ ਪਹਿਲਾਂ 1 ਲੱਖ ਰੁ. ਦੀ ਮੰਗ ਕੀਤੀ ਗਈ ਸੀ, ਪਰ ਬਾਅਦ 'ਚ ਸੌਦਾ 50 ਹਜ਼ਾਰ ਰੁ. ਤੈਅ ਹੋਇਆ ਸੀ | ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਸੰਬੰਧੀ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਮੁਹਾਲੀ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤੀ ਕਾਰਵਾਈ ਦੌਰਾਨ ਬਚਾਅ ਧਿਰ ਦੇ ਵਕੀਲ ਅਮਰਜੀਤ ਸਿੰਘ ਲੌਂਗੀਆ ਨੇ ਦਲੀਲ ਦਿੱਤੀ ਕਿ ਸਰਪੰਚ ਗੁਰਚਰਨ ਸਿੰਘ ਨੂੰ ਝੂਠੇ ਮਾਮਲੇ 'ਚ ਫਸਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਦੌਰਾਨ ਸਾਰੇ ਲਾਜ਼ਮੀ ਦਸਤਾਵੇਜ਼ ਵਿਜੀਲੈਂਸ ਕੋਲ ਮੌਜੂਦ ਹਨ, ਇਸ ਲਈ ਹੋਰ ਹਿਰਾਸਤ ਦੀ ਲੋੜ ਨਹੀਂ ਬਣਦੀ | ਇਸ ਦੇ ਚਲਦਿਆਂ ਅਦਾਲਤ ਨੇ ਪਟੀਸ਼ਨਕਰਤਾ ਗੁਰਚਰਨ ਸਿੰਘ ਨੂੰ ਸ਼ਰਤਾਂ ਅਧੀਨ ਜ਼ਮਾਨਤੀ ਮੁਚੱਲਕਾ ਭਰਨ 'ਤੇ ਨਿਆਂਇਕ ਹਿਰਾਸਤ 'ਚੋਂ ਰਿਹਾਅ ਕਰਨ ਦਾ ਹੁਕਮ ਸੁਣਾਇਆ ਹੈ |

ਪਿਛਲੀ ਖ਼ਬਰ ਹੋਟਲ ਸਟਾਫ ਦੀ ਵੈਰੀਫਿਕੇਸ਼ਨ ਨਾ ਕਰਵਾਉਣ 'ਤੇ ਮੈਨੇਜਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੁਲਿਸ ਵਲੋਂ 540 ਥਾਵਾਂ 'ਤੇ ਛਾਪੇਮਾਰੀ, 206 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।