26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ਼ਿਵ ਸੈਨਾ ਦੇ ਆਗੂ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਭੇਦਭਰੀ ਹਾਲਾਤ 'ਚ ਲੱਗੀ ਗੋਲੀ

ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਨਿਸ਼ਾਨ ਸਿੰਘ | ਅਜੀਤ ਤਸਵੀਰ <br/> 26-03-2026
ਖਰੜ, 25 ਮਾਰਚ (ਜੰਡਪੁਰੀ)-ਸ਼ਿਵ ਸਾਗਰ ਮਹਾਂਕਾਲੀ ਮੰਦਰ ਗੁਲਮੋਹਰ ਸਿਟੀ ਦੇ ਮੁੱਖ ਸੇਵਾਦਾਰ ਅਤੇ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਭੇਦਭਰੇ ਹਾਲਾਤ 'ਚ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਛਾਣ ਨਿਸ਼ਾਨ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ | ਇਸ ਸੰਬੰਧੀ ਨਿਸ਼ਾਂਤ ਸ਼ਰਮਾ ਅਤੇ ਰਜਿੰਦਰ ਧਾਲੀਵਾਲ ਨੇ ਦੱਸਿਆ ਕਿ ਨਿਸ਼ਾਨ ਸਿੰਘ ਨੂੰ ਜ਼ਖ਼ਮੀ ਹਾਲਤ 'ਚ ਤੁਰੰਤ ਖਰੜ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਨਿਸ਼ਾਨ ਸਿੰਘ ਨੂੰ ਗੋਲੀ ਲੱਗਣ ਦੇ ਕਾਰਨਾਂ ਬਾਰੇ ਹਾਲੇ ਕੁਝ ਨਹੀਂ ਪਤਾ | ਉਨ੍ਹਾਂ ਕਿਹਾ ਕਿ ਹਸਪਤਾਲ 'ਚ ਜ਼ੇਰੇ ਇਲਾਜ਼ ਨਿਸ਼ਾਨ ਸਿੰਘ ਹਾਲੇ ਬੇਸੁੱਧ ਹੋ ਕੇ ਬੈੱਡ 'ਤੇ ਪਿਆ ਹੈ | ਉਨ੍ਹਾਂ ਦੱਸਿਆ ਕਿ ਨਿਸ਼ਾਨ ਸਿੰਘ 2005-06 'ਚ ਭਰਤੀ ਹੋਇਆ ਭਰਤੀ ਕਮਾਂਡੋ ਦਾ ਮੁਲਾਜ਼ਮ ਹੈ ਜੋ ਕਿ ਦੋ ਕੁ ਮਹੀਨੇ ਪਹਿਲਾਂ ਹੀ ਉਨ੍ਹਾਂ ਸੁਰੱਖਿਆ 'ਚ ਤਾਇਨਾਤ ਹੋਇਆ ਸੀ | ਉਧਰ ਦੂਜੇ ਪਾਸੇ ਇਸ ਸੰਬੰਧੀ ਥਾਣਾ ਸਦਰ ਦੇ ਇੰਚਾਰਜ ਅਮਰਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੁਲਿਸ ਮੁਲਾਜ਼ਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਗੋਲੀ ਲੱਗਣ ਦੇ ਕੀ ਕਾਰਨ ਹਨ |

ਪਿਛਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਏ ਰੂਪਾ ਸੋਹਾਣਾ ਨੂੰ 5 ਕਰੋੜ ਦੀ ਫਿਰੌਤੀ ਦੀ ਮਿਲੀ ਧਮਕੀ ਅਗਲੀ ਖ਼ਬਰ ਚੰਡੀਗੜ੍ਹ ਦੇ ਕਰਮਚਾਰੀਆਂ ਦੀ ਭੁੱਖ ਹੜਤਾਲ ਹੋਈ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।