26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਵਿਅਕਤੀ ਜ਼ਖ਼ਮੀ <br/>

ਅਜੀਤ ਡੈਸਕ 26-03-2026
ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਘੱਗਰ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਰੇਲਵੇ ਪੁਲਿਸ ਨੇ ਜ਼ਖ਼ਮੀ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿਥੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਫ਼ਿਲਹਾਲ ਜ਼ਖ਼ਮੀ ਦੀ ਪਛਾਣ ਨਹੀਂ ਹੋ ਸਕੀ | ਜ਼ਖ਼ਮੀ ਵਿਅਕਤੀ ਮਾਨਸਿਕ ਤੌਰ 'ਤੇ ਬਿਮਾਰ ਜਾਪਦਾ ਹੈ, ਜਿਸ ਦੀ ਹਾਲਤ ਦੇਖ ਕੇ ਪ੍ਰਤੀਤ ਹੁੰਦਾ ਹੈ ਕਿ ਉਹ ਲਾਵਾਰਸ ਹਾਲਤ 'ਚ ਸੜਕਾਂ 'ਤੇ ਘੁੰਮਦਾ ਰਹਿੰਦਾ ਸੀ | ਰੇਲਵੇ ਪੁਲਿਸ ਚੌਕੀ ਦੇ ਏ. ਐੱਸ. ਆਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਰੇਲ ਗੱਡੀ ਚਾਲਕ ਨੇ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਰੇਲਵੇ ਫਲਾਈਓਵਰ ਹੇਠਾਂ ਇੰਡਸ ਵੈਲੀ ਕਲੱਬ ਕੋਲ ਪਹੁੰਚ ਕੇ ਜਦੋਂ ਜ਼ਖ਼ਮੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਕੋਈ ਅਜਿਹਾ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ | ਇਸ ਦੇ ਚਲਦਿਆਂ ਜ਼ਖ਼ਮੀ ਨੂੰ ਇਲਾਜ ਲਈ ਹਪਸਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਰੇਲ ਗੱਡੀ ਦੀ ਲਪੇਟ 'ਚ ਆਉਣ ਵਾਲਾ ਵਿਅਕਤੀ ਅਕਸਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਂਦਾ ਹੈ ਜਾਂ ਫ਼ਿਰ ਉਸ ਦੀ ਮੌਤ ਹੋ ਜਾਂਦੀ ਹੈ, ਜਦਕਿ ਕਈ ਲੋਕਾਂ ਦੇ ਸਰੀਰ ਦੇ ਚਿੱਥੜੇ ਤੱਕ ਉੱਡ ਜਾਂਦੇ ਹਨ, ਲੇਕਿਨ ਇਸ ਵਿਅਕਤੀ ਨੂੰ ਜ਼ਿਆਦਾ ਸੱਟ ਨਹੀਂ ਲੱਗੀ ਅਤੇ ਉਹ ਹੋਸ਼ 'ਚ ਸੀ |

ਪਿਛਲੀ ਖ਼ਬਰ ਲਾਂਡਰਾਂ ਵਿਖੇ ਏ. ਆਈ. ਸੀ. ਟੀ. ਈ.-ਆਈ. ਡੀ. ਈ. ਏ. ਲੈਬ ਦਾ ਉਦਘਾਟਨ <br/> ਅਗਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਏ ਰੂਪਾ ਸੋਹਾਣਾ ਨੂੰ 5 ਕਰੋੜ ਦੀ ਫਿਰੌਤੀ ਦੀ ਮਿਲੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।