12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਆਗੂ ਭਲਕੇ ਕੁਰਾਲੀ ਦੀ ਅਨਾਜ ਮੰਡੀ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ: ਰਾਣਾ ਗਿੱਲ <br/>

ਅਜੀਤ ਡੈਸਕ 28-03-2026
ਕੁਰਾਲੀ, 27 ਮਾਰਚ (ਹਰਪ੍ਰੀਤ ਸਿੰਘ)-ਭਲਕੇ 29 ਮਾਰਚ ਨੂੰ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ਭਾਜਪਾ ਦੀ ਹੋਣ ਵਾਲੀ ਹਲਕਾ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਮਨੋਰਥ ਨਾਲ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ | ਇਸ ਮੌਕੇ ਹਲਕਾ ਖਰੜ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ 29 ਮਾਰਚ ਨੂੰ ਸ਼ਾਮ ਦੇ ਕਰੀਬ 4 ਵਜੇ ਰੋਪੜ ਰੋਡ ਸਥਿਤ ਅਨਾਜ ਮੰਡੀ ਵਿਖੇ ਹੋਣ ਵਾਲੀ ਰੈਲੀ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ 'ਤੇ ਸ਼ਿਰਕਤ ਕਰੇਗੀ | ਉਨ੍ਹਾਂ ਦਾਅਵਾ ਕੀਤਾ ਕਿ ਇਸ ਰੈਲੀ ਦੌਰਾਨ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਰੀਬ ਦੋ ਹਜ਼ਾਰ ਨੌਜਵਾਨ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ 'ਚ ਸ਼ਾਮਿਲ ਹੋਣਗੇ ਜਿਸ ਨਾਲ ਹਲਕਾ ਖਰੜ 'ਚ ਭਾਜਪਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਕੇਂਦਰ ਸਰਕਾਰ ਦੀਆਂ ਹੋਰ ਉਪਲੱਬਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ 'ਚ ਵੱਖ-ਵੱਖ ਟੀਮਾਂ ਬਣਾ ਕੇ ਲੋਕਾਂ ਨੂੰ ਰੈਲੀ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਮੰਡਲ ਪ੍ਰਧਾਨ ਤਰੁਣ ਕੌਸ਼ਿਕ, ਜ਼ਿਲ੍ਹਾ ਸੈਕਟਰੀ ਅਭਿਸ਼ੇਕ ਠਾਕੁਰ, ਆਸ਼ੂ ਗੋਇਲ ਤੇ ਸੁੱਖੂ ਕੁਰਾਲੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਨੇ ਲਗਾਤਾਰ ਠੋਸ ਉਪਰਾਲੇ-ਕੁਲਵੰਤ ਸਿੰਘ <b... ਅਗਲੀ ਖ਼ਬਰ ਅਮਰੀਕਾ ਦਾ ਟਰੱਕਿੰਗ ਉਦਯੋਗ ਰਿਕਾਰਡ ਤੋੜ ਡੀਜਲ ਕੀਮਤਾਂ ਨੇ ਹਿਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।