11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੈਕਟਰ 46 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਡਾਇਗਨੌਸਟਿਕ ਸੈਂਟਰ ਵਿਖੇ ਆਧੁਨਿਕ ਅਲਟਰਾਸਾਊਾਡ ਤੇ ਐਕਸ-ਰੇ ਮਸ਼ੀਨਾਂ ਦਾ ਉਦਘਾਟਨ <br/>

ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਸੈਕਟਰ 46 ਦੇ ਗੁਰਦੁਆਰਾ ਸਾਹਿਬ ਵਿਖੇ ਸਥਿਤ ਗੁਰੂ ਹਰਿਰਾਇ ਸਾਹਿਬ ਡਾਇਗਨੌਸਟਿਕ ਸੈਂਟਰ ਵਿਖੇ ਆਧੁਨਿਕ ਅਲਟਰਾਸਾਊਾਡ ਤੇ ਐਕਸ-ਰੇ ਮਸ਼ੀਨਾਂ ਦਾ ਉਦਘਾਟਨ ਸਮਾਰੋਹ ਕਰਵਾਇਆ | ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੀਆਂ ਮਸ਼ੀਨਾਂ ਦਾ ਰਸਮੀ ਉਦਘਾਟਨ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤ ਨੇ ਰਾਜਪਾਲ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ | ਉਨ੍ਹਾਂ ਸਮਾਗਮ 'ਚ ਮੌਜੂਦ ਸੰਗਤ ਅਤੇ ਮਹਿਮਾਨਾਂ ਦਾ ਸਵਾਗਤ 'ਜੀ ਆਇਆ ਨੂੰ' ਕੀਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ | ਡਾਇਗਨੌਸਟਿਕ ਸੈਂਟਰ ਵਿਖੇ ਆਧੁਨਿਕ ਮਸ਼ੀਨਾਂ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਅਤਿ-ਆਧੁਨਿਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਹੋਣਗੀਆਂ | ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਕੇਂਦਰ ਦਾ ਮੁੱਖ ਉਦੇਸ਼ ਸੰਗਤ ਤੇ ਆਮ ਲੋਕਾਂ ਨੂੰ ਕਿਫ਼ਾਇਤੀ ਅਤੇ ਗੁਣਵੱਤਾ ਵਾਲੀਆਂ ਡਾਕਟਰੀ ਜਾਂਚ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਮੌਕੇ ਭਾਈ ਸੁਰਜੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਕੁਲਦੀਪ ਸਿੰਘ ਸਮੇਤ ਕਈ ਪਤਵੰਤੇ ਮੌਜੂਦ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ, ਸਕੱਤਰ ਹਿੰਮਤ ਸਿੰਘ, ਗੁਰਜਸਵਿੰਦਰ ਸਿੰਘ, ਕੈਸ਼ੀਅਰ ਬਲਜੀਤ ਸਿੰਘ, ਜਸਵਿੰਦਰ ਸਿੰਘ, ਤੇਜਵੀਰ ਸਿੰਘ, ਸਰਦਾਰ ਸੁਰਿੰਦਰ ਸਿੰਘ, ਏ. ਐਸ. ਉਬਰਾਏ, ਕੌਂਸਲਰ ਗੁਰਪ੍ਰੀਤ ਸਿੰਘ ਗੱਬੀ, ਰਾਣਾ, ਜਸਬੀਰ ਸਿੰਘ ਲਾਡੀ, ਰਾਮਵੀਰ ਭੱਟੀ, ਬਲਵਿੰਦਰ ਸਿੰਘ (ਉੱਤਮ ਸਵੀਟਸ), ਜਤਿੰਦਰ ਭਾਟੀਆ, ਤਾਰਾ ਸਿੰਘ, ਰਘਵੀਰ ਸਿੰਘ, ਤੇਜਵੰਤ ਸਿੰਘ ਗਿੱਲ ਆਦਿ ਨੇ ਵੀ ਇਸ ਸਮਾਗਮ 'ਚ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਏਅਰ ਸ਼ੋਅ ਦੌਰਾਨ ਹਵਾਈ ਫ਼ੌਜ ਦੇ ਜਹਾਜ਼ਾਂ ਨੇ ਦਿਖਾਏ ਸ਼ਾਨਦਾਰ ਕਰਤੱਬ <br/> ਅਗਲੀ ਖ਼ਬਰ ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ਤੋਂ ਕਾਪਰ ਸਟਿ੍ਪ ਚੋਰੀ, ਸੀ. ਸੀ. ਟੀ. ਵੀ. ਫੁਟੇਜ ਰਾਹੀਂ ਖੁੱਲਿ੍ਹਆ ਭੇਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।