10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਗਲੋਬਲ ਐਜੂਕੇਸ਼ਨ ਕਨਕਲੇਵ-2026 ਕਰਵਾਇਆ <br/>

ਅਜੀਤ ਡੈਸਕ 28-03-2026
ਐੱਸ. ਏ. ਐੱਸ. ਨਗਰ, 27 ਮਾਰਚ (ਪ੍ਰੋ. ਅਵਤਾਰ ਸਿੰਘ)-ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ 'ਗਲੋਬਲ ਐਜੂਕੇਸ਼ਨ ਕਨਕਲੇਵ-2026' ਕਰਵਾਇਆ | 'ਐਡੂਵਰਸ 2050: ਨਵੇਂ ਮਨੁੱਖੀ ਯੁੱਗ ਲਈ ਗਲੋਬਲ ਸਿੱਖਿਆ ਦੀ ਮੁੜ ਵਿਚਾਰ ਪ੍ਰਕਿਰਿਆ' ਵਿਸ਼ੇ 'ਤੇ ਆਧਾਰਿਤ ਇਸ ਅੰਤਰਰਾਸ਼ਟਰੀ ਸੰਮੇਲਨ 'ਚ ਗਲੋਬਲ ਸਿੱਖਿਆ ਦੇ ਭਵਿੱਖ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ | ਇਸ ਕਨਕਲੇਵ 'ਚ 100 ਤੋਂ ਵੱਧ ਪ੍ਰਤੀਨਿਧੀਆਂ ਨੇ ਹਿੱਸਾ ਲਿਆ, ਜੋ 60 ਤੋਂ ਵੱਧ ਦੇਸ਼ਾਂ ਨਾਲ ਸੰਬੰਧਿਤ ਸਨ | ਇਸ ਤੋਂ ਇਲਾਵਾ ਆਸਟ੍ਰੇਲੀਆ, ਫਰਾਂਸ, ਜਰਮਨੀ, ਇੰਡੋਨੇਸ਼ੀਆ, ਮਲੇਸ਼ੀਆ, ਦੱਖਣੀ ਕੋਰੀਆ, ਯੂਨਾਈਟਿਡ ਕਿੰਗਡਮ, ਸੰਯੁਕਤ ਰਾਜ ਅਮਰੀਕਾ, ਮੈਡਾਗਾਸਕਰ, ਸੇਸ਼ੇਲਸ, ਜਾਰਜੀਆ ਸਮੇਤ ਕਈ ਦੇਸ਼ਾਂ ਦੇ ਸਿੱਖਿਆ ਵਿਦਵਾਨਾਂ ਅਤੇ ਮਾਹਿਰਾਂ ਨੇ ਇਸ ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਚਾਂਸਲਰ ਅਤੇ 'ਫਾਦਰ ਆਫ਼ ਐਜੂਕੇਸ਼ਨ' ਦੇ ਐਵਾਰਡ ਨਾਲ ਸਨਮਾਨਿਤ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਸਿਰਫ਼ ਬਦਲਾਅ ਦੇ ਨਾਲ ਚੱਲਣ ਤੱਕ ਹੀ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਬਦਲਾਅ ਨੂੰ ਪਹਿਲਾਂ ਹੀ ਸਮਝ ਕੇ ਉਸ ਨੂੰ ਦਿਸ਼ਾ ਦੇਣ ਵਾਲੀ ਹੋਣੀ ਚਾਹੀਦੀ ਹੈ | ਇਸੇ ਦੌਰਾਨ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਅਗਲੀ ਪੀੜ੍ਹੀ ਦੇ ਗਲੋਬਲ ਵਿਚਾਰਕ ਤਿਆਰ ਕਰਨ 'ਚ ਸਿੱਖਿਆ ਸੰਸਥਾਵਾਂ ਦੀ ਬਦਲਾਕਾਰੀ ਭੂਮਿਕਾ 'ਤੇ ਜ਼ੋਰ ਦਿੱਤਾ | ਇਸ ਤੋਂ ਬਾਅਦ ਭਾਗੀਦਾਰਾਂ ਨੇ ਏ. ਆਈ. ਅਤੇ ਮਨੁੱਖੀ ਬੁੱਧਿਮਤਾ ਦੇ ਤਾਲਮੇਲ, ਭਵਿੱਖ ਦੇ ਸਿੱਖਿਆਕ ਢਾਂਚਿਆਂ, ਨੇਤਿ੍ਤਵ ਵਿਕਾਸ ਅਤੇ ਗਲੋਬਲ ਸ਼ਾਂਤੀ 'ਚ ਯੂਨੀਵਰਸਿਟੀਆਂ ਦੀ ਭੂਮਿਕਾ ਵਰਗੇ ਵਿਸ਼ਿਆਂ 'ਤੇ ਚਰਚਾ ਕੀਤੀ |

ਪਿਛਲੀ ਖ਼ਬਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ <br/> ਅਗਲੀ ਖ਼ਬਰ ਵਿਦੇਸ਼ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਹਿਲਾ ਸਮੇਤ ਦੋ ਖ਼ਿਲਾਫ਼ ਮਾਮਲਾ ਦਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।