10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ <br/>

ਅਜੀਤ ਡੈਸਕ 28-03-2026
ਐੱਸ. ਏ. ਐੱਸ. ਨਗਰ, 27 ਮਾਰਚ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ 'ਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਦੂਰੋਂ-ਨੇੜਿਓਾ ਵੱਡੀ ਗਿਣਤੀ ਸੰਗਤਾਂ ਵਲੋਂ ਹਾਜ਼ਰੀ ਲੁਆਈ ਗਈ | ਸੋਹਾਣਾ ਹਸਪਤਾਲ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਵੇਰ 10 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਚੱਲੇ ਸਮਾਗਮ ਦੌਰਾਨ ਗੁਰਸਿੱਖ ਇਸਤਰੀ ਸਤਿਸੰਗ ਸਭਾ (ਜੰਮੂ, ਸੋਹਾਣਾ ਤੇ ਲੁਧਿਆਣਾ), ਬੀਬੀ ਬਲਜਿੰਦਰ ਕੌਰ (ਸੋਹਾਣਾ), ਭਾਈ ਓਾਕਾਰਜੀਤ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਸੁਰਜੀਤ ਸਿੰਘ ਤੇ ਗੁਰਜੋਤ ਸਿੰਘ, ਬੀਬੀ ਮਲਕੀਤ ਕੌਰ (ਪਠਾਨਕੋਟ ਵਾਲੇ), ਬੀਬੀ ਜਸਪ੍ਰੀਤ ਕੌਰ (ਡੁਮੇਲੀ), ਬੀਬੀ ਹਰਨੂਰ ਕੌਰ, ਭਾਈ ਜਤਿੰਦਰ ਸਿੰਘ ਪ੍ਰਚਾਰਕ (ਸ੍ਰੀ ਅੰਮਿ੍ਤਸਰ ਸਾਹਿਬ), ਭਾਈ ਮਹਿੰਦਰਪਾਲ ਸਿੰਘ, ਭੈਣ ਰਵਿੰਦਰ ਕੌਰ ਦੇ ਜਥੇ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ (ਬਾਉਲੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਅਤੇ ਭਾਈ ਤਰਨਵੀਰ ਸਿੰਘ ਨੇ ਜੁੜੀ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ | ਇਸ ਤੋਂ ਬਾਅਦ ਪੰਥ ਜਗਤ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਅੰਤ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆ ਸਮਾਗਮ ਦੌਰਾਨ 28 ਮਾਰਚ ਸਵੇਰੇ 10 ਵਜੇ ਮਹਾਨ ਅੰਮਿ੍ਤ ਸੰਚਾਰ ਹੋਵੇਗਾ, ਜਦਕਿ 29 ਮਾਰਚ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਯੂ. ਆਈ. ਈ. ਟੀ. ਵਿਭਾਗ ਨੇ ਡਿਗਰੀ ਐਵਾਰਡ ਸਮਾਰੋਹ 2026 ਕਰਵਾਇਆ <br/> ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਗਲੋਬਲ ਐਜੂਕੇਸ਼ਨ ਕਨਕਲੇਵ-2026 ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।