07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਹਰਿਆਣਾ ਦੇ ਨਾਇਕ ਸਮਾਜ ਦੇ ਵਫ਼ਦ ਵਲੋਂ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 30-03-2026
ਚੰਡੀਗੜ੍ਹ, 29 ਮਾਰਚ (ਸੰਦੀਪ ਕੁਮਾਰ ਮਾਹਨਾ) – ਹਰਿਆਣਾ ਨਾਇਕ ਸਮਾਜ ਦੇ ਇਕ ਵਫ਼ਦ ਨੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਇਹ ਵਫ਼ਦ ਜਗਦੀਸ਼ ਕੁਮਾਰ ਨਾਇਕ, ਸੂਬਾ ਸੰਚਾਲਕ ਦੀ ਅਗਵਾਈ ਹੇਠ ਜਾਖੜ ਨੂੰ ਮਿਲਣ ਲਈ ਪਹੁੰਚਿਆ, ਜਿੱਥੇ ਸਮਾਜਕ ਤੇ ਰਾਜਨੀਤਿਕ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਵਫ਼ਦ ਦੇ ਆਗੂਆਂ ਨੇ ਦੱਸਿਆ ਕਿ ਨਾਇਕ ਸਮਾਜ ਵਲੋਂ ਪੰਜਾਬ ਵਿਚ ਭਾਈਚਾਰੇ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਜ ਵਲੋਂ ਜਲਦੀ ਹੀ ਵੱਖ-ਵੱਖ ਜ਼ਿਲਿ੍ਹਆਂ 'ਚ ਮੀਟਿੰਗਾਂ ਅਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਸਕਣ | ਸੁਨੀਲ ਜਾਖੜ ਨੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ ਹਮੇਸ਼ਾ ਹੀ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ 'ਤੇ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਹਿੱਸੇਦਾਰੀ ਨਾਲ ਹੀ ਸੂਬੇ 'ਚ ਵਿਕਾਸ ਨੂੰ ਹੋਰ ਗਤੀ ਮਿਲ ਸਕਦੀ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਿਆ ਜਾ ਸਕਦਾ ਹੈ | ਜਾਖੜ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸਲਿਆਂ ਨੂੰ ਪਾਰਟੀ ਪੱਧਰ 'ਤੇ ਵਿਚਾਰ ਕੇ ਹੱਲ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਐਡਵੋਕੇਟ ਰਾਏ ਸਿੰਘ, ਰਾਕੇਸ਼ ਕੁਮਾਰ, ਅਸ਼ੋਕ ਮਾਜਰਾ, ਦਲਬੀਰ ਆਰੀਆ, ਨਿਹਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬ੍ਰੇਕ ਫ਼ੇਲ੍ਹ ਹੋਣ ਕਾਰਨ ਇਕ ਨਿੱਜੀ ਬੱਸ ਪਹਾੜ ਨਾਲ ਟਕਰਾਈ ਅਗਲੀ ਖ਼ਬਰ ਕਸ਼ਮੀਰ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਮੈਦਾਨੀ ਇਲਾਕਿਆਂ 'ਚ ਮੀਂਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।