19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਡੇਰਾਬੱਸੀ ਵਿਖੇ ਬੀ. ਕੇ. ਯੂ. ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 31-03-2026
ਡੇਰਾਬੱਸੀ, 30 ਮਾਰਚ (ਰਣਬੀਰ ਸਿੰਘ ਪੜ੍ਹੀ)-ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡੇਰਾਬੱਸੀ ਵਿਖੇ ਲੈਂਡ ਮਾਰਗੇਜ਼ ਬੈਂਕ ਅੱਗੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਸਹਿਕਾਰਤਾ ਵਿਭਾਗ ਦੇ ਮੁਖੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ | ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਛੋਟੇ ਅਤੇ ਵੱਡੇ ਕਿਸਾਨਾਂ 'ਚ ਪਾੜ ਪਾ ਕੇ ਜ਼ਮੀਨਾਂ ਖੋਹਣ ਦੀ ਨੀਤੀ ਅਪਣਾ ਰਹੀ ਹੈ, ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਬੈਂਕ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ | ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਸਰਕਾਰ ਵਲੋਂ ਜ਼ਮੀਨਾਂ ਦੀ ਨਿਲਾਮੀ ਅਤੇ ਕੁਰਕੀ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਸਹੀ ਭਾਅ ਨਾ ਮਿਲਣ ਕਾਰਨ ਕਿਸਾਨ ਕਰਜ਼ਾਈ ਹੋ ਚੁੱਕੇ ਹਨ, ਲਿਹਾਜ਼ਾ ਸਰਕਾਰ ਕਾਰਪੋਰੇਟਾਂ ਵਾਂਗ ਕਿਸਾਨਾਂ ਦਾ ਵੀ ਸਮੁੱਚਾ ਕਰਜ਼ਾ ਮੁਆਫ਼ ਕਰੇ | ਇਸ ਮੌਕੇ ਬਲਾਕ ਕਨਵੀਨਰ ਜਸਪਾਲ ਸਿੰਘ ਭਾਂਖਰਪੁਰ, ਮਨਜੀਤ ਸਿੰਘ, ਪ੍ਰੇਮ ਸਿੰਘ, ਰਾਣਾ ਲਾਲੜੂ, ਗੁਰਚਰਨ ਸਿੰਘ ਜੌਲਾ, ਜਗਤਾਰ ਸਿੰਘ ਪੰਡਵਾਲਾ ਅਤੇ ਜਸਵੰਤ ਸਿੰਘ ਆਲਮਗੀਰ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਨਿਗਮ ਦੀ ਐਫ਼ ਐਂਡ ਸੀ.ਸੀ ਮੀਟਿੰਗ ਦੌਰਾਨ ਮੇਅਰ ਵਲੋਂ ਸ਼ਹਿਰ 'ਚ 'ਸਕਾਈ-ਗਾਰਡਨ' ਬਣਾਏ ਜਾਣ ਦੀ ਯੋਜਨਾ <br/> ਅਗਲੀ ਖ਼ਬਰ ਵਾਹਨ ਤੇ ਗੈਸ ਸਿਲੰਡਰ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।