ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)- ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਵਲੋਂ ਅੱਜ ਲਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ. ਲਾਲ ਸਿੰਘ ਜੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ ਇਕ ਸੂਝਵਾਨ ਅਤੇ ਠਰੰਮੇ ਵਾਲੇ ਆਗੂ ਸਨ | ਉਨ੍ਹਾਂ ਕਿਹਾ ਕਿ ਮੈਨੂੰ ਵੀ ਪੰਜਾਬ ਮੰਡੀ ਬੋਰਡ ਵਿਚ ਬਤੌਰ ਡਾਇਰੈਕਟਰ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਾਪਤ ਹੋਈ ਅਤੇ ਵੇਖਿਆ ਕਿ ਸ. ਲਾਲ ਸਿੰਘ ਬਹੁਤ ਮਿਹਨਤੀ , ਦੂਰਦਰਸ਼ੀ ਅਤੇ ਇਮਾਨਦਾਰ ਨੇਤਾ ਸਨ, ਜਿਨ੍ਹਾਂ ਨੇ ਲੰਮਾ ਸਮਾਂ ਪੰਜਾਬ ਦੀ ਸੇਵਾ ਕੀਤੀ | ਉਨ੍ਹਾਂ ਕਿਹਾ ਕਿ ਸ. ਲਾਲ ਸਿੰਘ ਦੇ ਅਕਾਲ ਚਲਾਣੇ ਨਾਲ ਪੰਜਾਬ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ |