19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਓਲਡ ਸਟੂਡੈਂਟਸ ਵੈਲਫੇਅਰ ਸੁਸਾਇਟੀ ਵਲੋਂ ਸਾਲਾਨਾ ਮਿਲਣੀ 3 ਅਪ੍ਰੈਲ ਨੂੰ

ਅਜੀਤ ਡੈਸਕ 31-03-2026
ਐੱਸ. ਏ. ਐੱਸ. ਨਗਰ, 30 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਡਾ. ਬੀ. ਆਰ. ਅੰਬੇਡਕਰ ਟ੍ਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਡਾ. ਬੀ. ਆਰ. ਅੰਬੇਡਕਰ ਟ੍ਰੇਨਿੰਗ ਅਤੇ ਕਰੀਅਰ ਕੋਰਸਿਜ਼ ਇੰਸਟੀਚਿਊਟ 3ਬੀ2 ਮੁਹਾਲੀ ਵਿਖੇ 3 ਅਪ੍ਰੈਲ (ਦਿਨ ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਡਾ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 12ਵੀਂ ਸਾਲਾਨਾ ਮਿਲਣੀ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੁਲਵੰਤ ਸਿੰਘ ਵਿਧਾਇਕ ਮੁਹਾਲੀ 'ਪੇ ਬੈਕ ਟੂ ਸੁਸਾਇਟੀ' ਵਿਸ਼ੇ 'ਤੇ ਕਰਵਾਏ ਜਾ ਰਹੇ ਸੈਮੀਨਾਰ 'ਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ, ਜਦਕਿ ਪਿ੍ੰਸੀਪਲ ਅੰਬੇਡਕਰ ਸੰਸਥਾ ਮੁਹਾਲੀ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ | ਉਨ੍ਹਾਂ ਕਿਹਾ ਕਿ ਇਸ 12ਵੀਂ ਸਾਲਾਨਾ ਮਿਲਣੀ ਮੌਕੇ ਅੰਬੇਡਕਰ ਸੰਸਥਾ ਤੋਂ ਪੜ੍ਹੇ ਪੁਰਾਣੇ ਵਿਦਿਆਰਥੀ ਜਿਹੜੇ ਕਿ ਪਿਛਲੇ ਸਾਲ ਦੌਰਾਨ ਸੇਵਾ ਮੁਕਤ ਹੋਏ ਹਨ, ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਰ ਦੇ ਅੰਬੇਡਕਰ ਸੰਸਥਾ ਮੁਹਾਲੀ ਤੋਂ ਪੜ੍ਹੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 69ਵਾਂ ਦਿਨ: ਪੁਲਿਸ ਵਲੋਂ 455 ਥਾਵਾਂ 'ਤੇ ਛਾਪੇਮਾਰੀ, 162 ਗਿ੍ਫ਼ਤਾਰ ਅਗਲੀ ਖ਼ਬਰ ਮਿਹਨਤੀ, ਦੂਰਦਰਸ਼ੀ ਅਤੇ ਇਮਾਨਦਾਰ ਨੇਤਾ ਸਨ ਲਾਲ ਸਿੰਘ - ਬਡਹੇੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।