ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)- 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 455 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ 162 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਗਿਣਤੀ 17,836 ਹੋ ਗਈ ਹੈ | ਇਸ ਤੋਂ ਇਲਾਵਾ 54 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |