ਐੱਸ. ਏ. ਐੱਸ. ਨਗਰ, 30 ਮਾਰਚ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਵਲੋਂ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਝੰਜੇੜੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਕਰਦਿਆਂ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਅਤੇ ਮਹਾਨ ਦਾਨ ਹੈ, ਜਿਸ ਦੇ ਨਾਲ ਅਨੇਕਾਂ ਕੀਮਤੀ ਜ਼ਿੰਦਗੀਆਂ ਨੂੰ ਨਵਾਂ ਜੀਵਨ ਮਿਲ ਸਕਦਾ ਹੈ | ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 155 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਕੈਂਪ ਨੂੰ ਸਫ਼ਲ ਬਣਾਉਣ 'ਚ ਹਰਪਿੰਦਰ ਸਿੰਘ ਯੂਥ ਪ੍ਰਧਾਨ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਗੰਤ ਸਿੰਘ, ਸੁਲਭਪ੍ਰੀਤ ਸਿੰਘ ਯੂਥ ਪ੍ਰਧਾਨ ਹਲਕਾ ਖਰੜ ਸਿਟੀ, ਜੁਝਾਰ ਸਿੰਘ ਯੂਥ ਪ੍ਰਧਾਨ ਹਲਕਾ ਖਰੜ ਦਿਹਾਤੀ, ਹਰਜੀਤ ਸਿੰਘ ਖਿਜ਼ਰਾਬਾਦ, ਲੱਕੀ ਅਤੇ ਆਸ਼ੂ ਖਰੜ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਅੰਤ 'ਚ ਮਿਸਲ ਸਤਲੁਜ ਦੇ ਆਗੂਆਂ ਵਲੋਂ ਸਮੁੱਚੇ ਸਹਿਯੋਗੀਆਂ ਅਤੇ ਖ਼ੂਨਦਾਨੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਭਵਿੱਖ 'ਚ ਵੀ ਅਜਿਹੇ ਲੋਕ-ਭਲਾਈ ਦੇ ਕਾਰਜ ਜਾਰੀ ਰੱਖਣ ਦਾ ਅਹਿਦ ਲਿਆ ਗਿਆ |