ਲਾਲੜੂ, 31 ਮਾਰਚ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਵਲੋਂ ਸੈਲਫੀ ਸਟੈਂਡ 'ਤੇ ਖੜ੍ਹੇ ਹੋ ਕੇ ਆਪਣੀ ਯਾਦਗਾਰ ਤਸਵੀਰਾਂ ਵੀ ਲਈਆਂ ਗਈਆਂ | ਉਨ੍ਹਾਂ ਦੱਸਿਆ ਕਿ ਸਕੂਲ ਦਾ ਮੁੱਖ ਟੀਚਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਵਿਦਿਆਰਥੀ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾ ਸਕਣ | ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ ਅਗਲੇ ਸੈਸ਼ਨ ਲਈ ਦਾਖਲੇ ਸ਼ੁਰੂ ਹੋ ਰਹੇ ਹਨ ਤਾਂ ਜੋ ਵਿਦਿਆਰਥੀ ਆਪਣਾ ਕੀਮਤੀ ਸਮੇਂ ਨਾ ਗੁਆ ਕੇ ਪੜ੍ਹਾਈ ਵੱਲ ਧਿਆਨ ਦੇ ਸਕਣ |