28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬੁੜੈਲ 'ਚ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬੇਨਕਾਬ ਵਪਾਰਕ ਗੈਸ ਸਿਲੰਡਰਾਂ ਨੂੰ ਮਹਿੰਗੇ ਭਾਅ ਵੇਚਦਾ ਫ਼ੜਿਆ ਵਿਅਕਤੀ

ਅਜੀਤ ਡੈਸਕ 01-04-2026
ਚੰਡੀਗੜ੍ਹ, 31 ਮਾਰਚ (ਸੰਦੀਪ ਕੁਮਾਰ ਮਾਹਨਾ)- ਜਿੱਥੇ ਇਕ ਪਾਸੇ ਪ੍ਰਸ਼ਾਸਨ ਵਲੋਂ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉਸ ਦੇ ਚਲਦਿਆਂ ਵਪਾਰਕ ਅਦਾਰਿਆਂ ਨੂੰ ਗੈਸ ਸਿਲੰਡਰ ਦੀ ਜਗ੍ਹਾ ਦੂਜੇ ਵਸੀਲਿਆਂ ਦੀ ਵਰਤੋਂ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਇਨ੍ਹਾਂ ਵਪਾਰਕ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦੀ ਪੂਰੀ ਚਾਂਦੀ ਹੈ | ਅਜਿਹਾ ਹੀ ਇਕ ਮਾਮਲਾ ਚੰਡੀਗੜ੍ਹ ਦੇ ਬੁੜੈਲ ਇਲਾਕੇ ਵਿਚ ਸਾਹਮਣੇ ਆਇਆ, ਜਿਥੇ ਵਪਾਰਕ ਗੈਸ ਸਿਲੰਡਰ 4500 ਰੁਪਏ ਵਿਚ ਵੇਚਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਦਾਬ ਰਾਠੀ ਵਲੋਂ ਕੀਤੇ ਗਏ ਖੁਲਾਸੇ ਅਨੁਸਾਰ, ਗੈਸ ਏਜੰਸੀਆਂ ਦੀ ਮਿਲੀਭੁਗਤ ਨਾਲ ਚੱਲ ਰਹੀ ਇਸ ਗੈਰਕਾਨੂੰਨੀ ਗਤੀਵਿਧੀ ਦਾ ਖ਼ੁਲਾਸਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਜਿਹੜਾ ਘਰੇਲੂ ਗੈਸ ਸਿਲੰਡਰ ਸਰਕਾਰੀ ਦਰ ਮੁਤਾਬਕ ਕਰੀਬ 1600 ਵਿਚ ਮਿਲਣਾ ਚਾਹੀਦਾ ਹੈ, ਉਹੀ ਸਿਲੰਡਰ ਆਮ ਜਨਤਾ ਨੂੰ 4500 ਤੱਕ ਵੇਚਿਆ ਜਾ ਰਿਹਾ ਸੀ | ਉਨ੍ਹਾਂ ਮੁਤਾਬਕ ਇਸ ਸਾਰੇ ਮਾਮਲੇ 'ਚ ਦਰਮਿਆਨੇ ਸਪਲਾਇਰਾਂ ਅਤੇ ਏਜੰਟਾਂ ਦੀ ਭੂਮਿਕਾ ਸ਼ੱਕ ਦੇ ਘੇਰੇ ਵਿਚ ਹੈ, ਜੋ ਗੈਸ ਏਜੰਸੀਆਂ ਤੋਂ ਸਪਲਾਈ ਲੈ ਕੇ ਅੱਗੇ ਕਾਲੇ ਬਾਜ਼ਾਰ ਵਿਚ ਮਹਿੰਗੇ ਭਾਅ 'ਤੇ ਵੇਚ ਰਹੇ ਹਨ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਕੱੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਗ਼ੈਰਕਾਨੰੂਨੀ ਤਰੀਕੇ ਨਾਲ ਇਕੱਠੇ ਕੀਤੇ ਗਏ ਗੈਸ ਸਿਲੰਡਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਇਸ ਘਟਨਾ ਨਾਲ ਜਿੱਥੇ ਕਾਲਾਬਾਜ਼ਾਰੀ ਦੇ ਗੰਭੀਰ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ ਪ੍ਰਸ਼ਾਸਨਿਕ ਲਾਪਰਵਾਹੀ 'ਤੇ ਵੀ ਵੱਡੇ ਸਵਾਲ ਖੜੇ ਹੋ ਰਹੇ ਹਨ | ਲੰਬੇ ਸਮੇਂ ਤੋਂ ਚੱਲ ਰਹੀ ਇਸ ਗ਼ੈਰਕਾਨੰੂਨੀ ਗਤੀਵਿਧੀ ਦੇ ਬਾਵਜੂਦ ਸੰਬੰਧਤ ਵਿਭਾਗਾਂ ਵਲੋਂ ਕੋਈ ਢੁੱਕਵੀਂ ਕਾਰਵਾਈ ਨਾ ਹੋਣਾ ਚਿੰਤਾਜਨਕ ਹੈ |
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਤੋੜ-ਫੋੜ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ- ਉੱਭਾ <br/> ਅਗਲੀ ਖ਼ਬਰ ਫ਼ਰਨੀਚਰ ਦੇ ਸ਼ੋਅਰੂਮ 'ਚ ਅੱਗ ਲੱਗਣ ਕਾਰਨ ਲੱਖਾਂ ਰੁ. ਦਾ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।