ਐੱਸ. ਏ. ਐੱਸ. ਨਗਰ, 31 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਖ਼ਰਾਬ ਹਾਲਤ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਕਾਮੀ ਹੈ ਕਿ ਸੂਬੇ 'ਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ 'ਚ ਸ਼ਾਮਿਲ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ 'ਚ ਕੋਈ ਵੀ ਇਸ ਤਰ੍ਹਾਂ ਦੀ ਘਿਨਾਉਣੀ ਹਰਕਤ ਦੁਬਾਰਾ ਨਾ ਕਰ ਸਕੇ |