28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਖਰੜ ਵਿਖੇ ਕਰੀਬ 100 ਕਰੋੜ ਰੁ. ਦੇ ਨਵੇਂ ਪ੍ਰਾਜੈਕਟ ਮਨਜ਼ੂਰ: ਕਾਰਜ ਸਾਧਕ ਅਫ਼ਸਰ <br/>

ਅਜੀਤ ਡੈਸਕ 01-04-2026
ਖਰੜ, 31 ਮਾਰਚ (ਜੰਡਪੁਰੀ)-ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਖਰੜ 'ਤੇ ਕਾਬਜ਼ ਹੋਣ ਤੋਂ ਬਾਅਦ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ 'ਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ | ਨਗਰ ਕੌਂਸਲ ਵਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਗਏ ਹਨ, ਜਿਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਦੌਰਾਨ ਸ਼ਹਿਰ 'ਚ ਕੁੱਲ 103 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ | ਇਨ੍ਹਾਂ ਵਿਕਾਸ ਕਾਰਜਾਂ 'ਚ ਮੁੱਖ ਤੌਰ 'ਤੇ ਸੜਕਾਂ ਦੀ ਮੁਰੰਮਤ ਤੇ ਨਿਰਮਾਣ ਦੇ ਕੰਮ, ਨਿੱਝਰ ਰੋਡ ਸਮੇਤ ਕਈ ਇਲਾਕਿਆਂ 'ਚ ਇੰਟਰਲਾਕਿੰਗ ਟਾਇਲਾਂ ਲਗਾਉਣਾ, ਡਰੇਨ ਅਤੇ ਸਟਾਰਮ ਪਾਈਪ ਲਾਈਨਾਂ ਦੇ ਕੰਮ, ਨਵੇਂ ਟਿਊਬਵੈੱਲ ਲਗਾਉਣਾ, ਹਾਈ ਮਾਸਟ ਲਾਈਟਾਂ ਅਤੇ ਪਾਰਕਾਂ 'ਚ ਓਪਨ ਜਿੰਮ ਸਥਾਪਿਤ ਕਰਨ ਵਰਗੇ ਕੰਮ ਸ਼ਾਮਿਲ ਹਨ | ਉਨ੍ਹਾਂ ਉਕਤ ਸਮੇਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ 24 ਨਵੇਂ ਟਿਊਬਵੈੱਲ ਵੀ ਲਗਾਏ ਗਏ ਹਨ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਹੋਰ ਮਜ਼ਬੂਤੀ ਮਿਲੀ ਹੈ | ਇਸ ਤੋਂ ਇਲਾਵਾ ਆਗਾਮੀ ਗਰਮੀ ਦੇ ਸੀਜ਼ਨ ਦੌਰਾਨ ਪਾਣੀ ਦੀ ਕਮੀ ਨਾ ਆਵੇ, ਇਸ ਲਈ ਵੀ ਵਿਸ਼ੇਸ਼ ਯਤਨ ਕੀਤੇ ਗਏ ਹਨ | ਕਾਰਜ ਸਾਧਕ ਅਫ਼ਸਰ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ' ਤੇ ਨਵੇਂ ਪ੍ਰਾਜੈਕਟ ਵੀ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ 'ਤੇ ਕਰੀਬ 100 ਕਰੋੜ ਰੁ. ਦੀ ਲਾਗਤ ਆਉਣ ਦਾ ਅੰਦਾਜ਼ਾ ਹੈ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ ਟੈਂਡਰ ਪ੍ਰਕਿਰਿਆ ਤੋਂ ਬਾਅਦ ਸ਼ੁਰੂ ਕੀਤੇ ਜਾਣਗੇ ਅਤੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਤੋਂ ਇਲਾਵਾ ਖਰੜ-ਲਾਂਡਰਾਂ ਰੋਡ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਲਈ ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ ਕਈ ਮੰਗਾਂ 'ਤੇ ਮਿਲਿਆ ਹਾਂ-ਪੱਖੀ ਭਰੋਸਾ... ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਤੋੜ-ਫੋੜ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ- ਉੱਭਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।