28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮੁਬਾਰਕਪੁਰ ਵਿਖੇ 16 ਸਾਲਾ ਲੜਕੇ 'ਤੇ ਡੀਜ਼ਲ ਪਾ ਕੇ ਲਗਾਈ ਅੱਗ, ਹਾਲਤ ਗੰਭੀਰ ਪੁਲਿਸ ਨੇ 4 ਅਣਪਛਾਤਿਆਂ ਖ਼ਿਲਾਫ਼ ਮਾਮਲਾ ਕੀਤਾ ਦਰਜ <br/>

ਅਜੀਤ ਡੈਸਕ 01-04-2026
ਡੇਰਾਬੱਸੀ, 31 ਮਾਰਚ (ਗੁਰਮੀਤ ਸਿੰਘ)-ਬੀਤੀ ਰਾਤ ਪਿੰਡ ਮੁਬਾਰਕਪੁਰ ਵਿਖੇ 3-4 ਅਣਪਛਾਤੇ ਵਿਅਕਤੀਆਂ ਵਲੋਂ ਇਕ 16 ਸਾਲਾ ਨੌਜਵਾਨ ਨਿਖਿਲ ਨੂੰ ਅਗਵਾ ਕਰਨ ਤੋਂ ਬਾਅਦ ਉਸ 'ਤੇ ਡੀਜ਼ਲ ਪਾ ਕੇ ਅੱਗ ਲਗਾ ਦਿੱਤੀ ਗਈ | ਇਸ ਘਟਨਾ 'ਚ ਨਿਖਿਲ ਦਾ ਮੂੰਹ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਕਾਰਨ ਉਸ ਨੂੰ ਪਹਿਲਾਂ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਅਤੇ ਉਥੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ | ਇਸ ਸੰਬੰਧ 'ਚ ਮੁਬਾਰਕਪੁਰ ਪੁਲਿਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੀੜਤ ਦੇ ਭਰਾ ਜਤਿਨ ਕੁਮਾਰ ਵਾਸੀ ਮੁਬਾਰਕਪੁਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਨਿਖਿਲ ਘਰ 'ਚ ਇਕੱਲਾ ਸੀ | ਇਸ ਦੌਰਾਨ 3-4 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ, ਜੋ ਕਿ ਨਿਖਿਲ ਨੂੰ ਜ਼ਬਰੀ ਆਪਣੇ ਨਾਲ ਲੈ ਗਏ | ਇਸ ਦੌਰਾਨ ਨਿਖਿਲ ਨੇ ਉਨ੍ਹਾਂ ਦੇ ਚੁੰਗਲ 'ਚੋਂ ਭੱਜਣ ਦੀ ਕੋਸ਼ਿਸ਼ ਵੀ ਕੀਤੀ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਨਿਖਿਲ 'ਤੇ ਡੀਜ਼ਲ ਸੁੱਟ ਕੇ ਉਸ ਨੂੰ ਅੱਗ ਲਗਾ ਦਿੱਤੀ | ਜ਼ਖ਼ਮੀ ਨਿਖਿਲ ਆਪਣੀ ਜਾਨ ਬਚਾਉਣ ਲਈ ਭੱਜਦਾ ਹੋਇਆ ਆਪਣੇ ਪਿਤਾ ਦੀ ਦੁਕਾਨ 'ਤੇ ਪੁੱਜਿਆ, ਜਿੱਥੋਂ ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ | ਇਸ ਘਟਨਾ 'ਚ ਨਿਖਿਲ ਦਾ ਮੂੰਹ ਬੁਰੀ ਤਰ੍ਹਾਂ ਝੁਲਸ ਗਿਆ | ਮੁਬਾਰਕਪੁਰ ਪੁਲਿਸ ਚੌਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਤੇਜ ਰਫ਼ਤਾਰ ਕਾਰ ਦੀ ਟੱਕਰ ਨਾਲ ਦੋ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਅਗਲੀ ਖ਼ਬਰ ਜਾਅਲੀ ਦਸਤਾਵੇਜ਼ ਲਗਾ ਕੇ ਜ਼ਮਾਨਤ ਕਰਵਾਉਣ ਆਏ ਵਿਅਕਤੀ ਅਦਾਲਤ ਨੇ ਪੁਲਿਸ ਹਵਾਲੇ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।