28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਤੇਜ ਰਫ਼ਤਾਰ ਕਾਰ ਦੀ ਟੱਕਰ ਨਾਲ ਦੋ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਅਜੀਤ ਡੈਸਕ 01-04-2026
ਜ਼ੀਰਕਪੁਰ, 31 ਮਾਰਚ (ਮਨਿੰਦਰ ਸਿੰਘ)-ਜ਼ੀਰਕਪੁਰ-ਪਟਿਆਲਾ ਰੋਡ 'ਤੇ ਛੱਤ ਲਾਈਟ ਪੁਆਇੰਟ ਨੇੜੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਤੇ ਉਸ ਦੀ ਮਾਸੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਤੁਰੰਤ ਬਨੂੰੜ ਦੇ ਗਿਆਨ ਸਾਗਰ ਹਸਪਤਾਲ ਪਹੁੰਚਾਇਆ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ | ਇਸ ਮਾਮਲੇ ਸੰਬੰਧੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਚਰਨ ਸਿੰਘ ਵਾਸੀ ਦਿਆਲਪੁਰਾ ਸੋਢੀਆਂ ਨੇ ਦੱਸਿਆ ਕਿ ਉਹ ਆਪਣੀ ਮਾਸੀ ਨੂੰ ਮੋਟਰਸਾਈਕਲ 'ਤੇ ਬਨੂੰੜ ਛੱਡਣ ਜਾ ਰਿਹਾ ਸੀ | ਇਸ ਦੌਰਾਨ ਜਿਵੇਂ ਹੀ ਉਹ ਛੱਤ ਲਾਈਟ ਪੁਆਇੰਟ ਪਾਰ ਕਰ ਰਹੇ ਸਨ ਤਾਂ ਪਿੱਛੇ ਤੋਂ ਆ ਰਹੀ ਇਕ ਬੇਕਾਬੂ ਫਾਰਚੂਨਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸੜਕ ਤੋਂ ਹੇਠਾਂ ਡਿੱਗ ਕੇ ਗੰਭੀਰ ਜਖ਼ਮੀ ਹੋ ਗਏ | ਉਕਤ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਲਈ ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੌਰਾਨ ਮਹਿਲਾ ਤੇ ਨਿਹੰਗ ਸਿੰਘ 'ਚ ਤਕਰਾਰ ਮਰਿਆਦਾ ਨੂੰ ਲੈ ਕੇ ਵਧਿਆ ਵਿਵਾਦ ਅਗਲੀ ਖ਼ਬਰ ਮੁਬਾਰਕਪੁਰ ਵਿਖੇ 16 ਸਾਲਾ ਲੜਕੇ 'ਤੇ ਡੀਜ਼ਲ ਪਾ ਕੇ ਲਗਾਈ ਅੱਗ, ਹਾਲਤ ਗੰਭੀਰ ਪੁਲਿਸ ਨੇ 4 ਅਣਪਛਾਤਿਆਂ ਖ਼ਿਲਾਫ਼ ਮਾਮਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।