29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਖਰੜ ਵਿਖੇ ਲਾਵਾਰਿਸ ਕੁੱਤਿਆਂ ਦੇ ਹਮਲਿਆਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ <br/>

ਅਜੀਤ ਡੈਸਕ 01-04-2026
ਖਰੜ, 31 ਮਾਰਚ (ਜੰਡਪੁਰੀ)-ਨਗਰ ਕੌਂਸਲ ਖਰੜ ਅਧੀਨ ਆਉਂਦੇ ਸ਼ਹਿਰੀ ਖੇਤਰ 'ਚ ਲਵਾਰਿਸ ਕੁੱਤਿਆਂ ਦੇ ਹਮਲਿਆਂ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਸ਼ਹਿਰ 'ਚ ਰੋਜ਼ਾਨਾ ਕਿਧਰੇ ਨਾ ਕਿਧਰੇ ਲਵਾਰਿਸ ਕੁੱਤਿਆਂ ਵਲੋਂ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਕੱਟਣ ਦੀਆਂ ਸੂਚਨਾਵਾਂ ਮਿਲਦੀਆਂ ਰਹਿੰਦੀਆਂ ਹਨ | ਇਸ ਸੰਬੰਧ 'ਚ ਗੱਲਬਾਤ ਕਰਦਿਆਂ ਸਥਾਨਕ ਗੁਰੂ ਤੇਗ਼ ਬਹਾਦਰ ਨਗਰ ਦੇ ਵਸਨੀਕ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਹੱਲੇ 'ਚ 15-20 ਕੁੱਤੇ ਘੁੰਮਦੇ ਰਹਿੰਦੇ ਹਨ, ਜਿਨ੍ਹਾਂ ਨੇ ਅੱਜ ਸਵੇਰੇ ਕੁਲਵੰਤ ਸਿੰਘ ਦੀ 9 ਸਾਲਾ ਪੋਤਰੇ ਨੂੰ ਵੱਢ ਲਿਆ | ਇਸ ਤੋਂ 2-3 ਦਿਨ ਪਹਿਲਾਂ ਇਕ ਹੋਰ ਵਿਅਕਤੀ ਨੂੰ ਵੀ ਕੁੱਤੇ ਵਲੋਂ ਵੱਢ ਲਿਆ ਗਿਆ ਸੀ, ਜਿਸ ਕਾਰਨ ਮਹੱਲੇ ਵਸਨੀਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੁੱਤਿਆਂ ਦੇ ਡਰ ਕਾਰਨ ਲੋਕ ਆਪਣੇ ਬੱਚਿਆਂ ਨੂੰ ਖੇਡਣ ਲਈ ਬਾਹਰ ਵੀ ਨਹੀਂ ਭੇਜ ਰਹੇ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਖਰੜ ਵਿਖੇ ਰੋਜ਼ਾਨਾ ਕੁੱਤਿਆਂ ਵਲੋਂ ਕੱਟੇ ਜਾਣ ਕਾਰਨ 5-6 ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ | ਨਗਰ ਕੌਂਸਲ ਦੀਆਂ ਮੀਟਿੰਗਾਂ 'ਚ ਵਾ. ਨੰ. 12 ਦੇ ਕੌਂਸਲਰ ਰਾਜਵੀਰ ਸਿੰਘ ਰਾਜੀ ਵਲੋਂ ਲਵਾਰਿਸ ਕੁੱਤਿਆਂ ਦੇ ਮਾਮਲੇ ਸੰਬੰਧੀ ਸਮੇਂ-ਸਮੇਂ ਸਿਰ ਆਵਾਜ਼ ਬੁਲੰਦ ਕੀਤੀ ਜਾ ਚੁੱਕੀ ਹੈ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਕੌਂਸਲਰ ਰਾਜੀ ਵਲੋਂ ਕਈ ਵਾਰੀ ਇਹ ਮੰਗ ਵੀ ਕੀਤੀ ਜਾ ਚੁੱਕੀ ਹੈ ਕਿ ਲਾਵਾਰਿਸ ਕੁੱਤਿਆਂ ਦੀ ਨਸਬੰਦੀ ਦਾ ਪ੍ਰਬੰਧ ਕੀਤਾ ਜਾਵੇ, ਪਰ ਨਗਰ ਕੌਂਸਲ ਵਲੋਂ ਅਜੇ ਤੱਕ ਕੁੱਤਿਆਂ ਖ਼ਿਲਾਫ਼ ਕੋਈ ਵੀ ਮੁਹਿੰਮ ਨਹੀਂ ਵਿੱਢੀ ਗਈ, ਜਿਸ ਕਾਰਨ ਲੋਕਾਂ 'ਚ ਨਗਰ ਕੌਂਸਲ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਐੱਲ.ਜੀ. ਇਲੈਕਟ੍ਰੋਨਿਕਸ ਇੰਡੀਆ ਨੇ 'ਸੇਵਾ ਤੀਰਥ' 'ਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਦੋ ਕੰਸਲਟੈਂਟ ਫਰਮਾਂ ਦੇ ਲਾਇਸੰਸ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।